11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਪੱਕਾ ਚਿਸ਼ਤੀ ਦੀ ਹੋਣਹਾਰ ਬੇਟੀ ਪ੍ਰਵੀਨ ਰਾਣੀ ਨੇ ਨੀਟ ਪ੍ਰੀਖਿਆ ਕੀਤੀ ਪਾਸ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ’ਚ ਮਿਲਿਆ ਦਾਖ਼ਲਾ

ਫ਼ਾਜ਼ਿਲਕਾ, 9 ਸਤੰਬਰ (ਅਮਰਜੀਤ ਸ਼ਰਮਾ)- ਸਰਹੱਦੀ ਪਿੰਡ ਪੱਕਾ ਚਿਸ਼ਤੀ ਦੀ ਹੋਣਹਾਰ ਬੇਟੀ ਪ੍ਰਵੀਨ ਰਾਣੀ ਨੇ ਨੀਟ ਦੀ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕੀਤਾ ਹੈ। ਪ੍ਰਵੀਨ ਰਾਣੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਐੱਮ.

ਨੀਟ ਪ੍ਰੀਖਿਆ ਪਾਸ ਕਰਨ ’ਤੇ ਹੋਣਹਾਰ ਬੇਟੀ ਪ੍ਰਵੀਨ ਰਾਣੀ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ਼, ਪਿੰਡ ਦੇ ਪੰਚ-ਸਰਪੰਚ ਤੇ ਪਿੰਡ ਵਾਸੀ। ਅਜੀਤ ਤਸਵੀਰ 10-09-2026
ਫ਼ਾਜ਼ਿਲਕਾ, 9 ਸਤੰਬਰ (ਅਮਰਜੀਤ ਸ਼ਰਮਾ)- ਸਰਹੱਦੀ ਪਿੰਡ ਪੱਕਾ ਚਿਸ਼ਤੀ ਦੀ ਹੋਣਹਾਰ ਬੇਟੀ ਪ੍ਰਵੀਨ ਰਾਣੀ ਨੇ ਨੀਟ ਦੀ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕੀਤਾ ਹੈ। ਪ੍ਰਵੀਨ ਰਾਣੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਲਈ ਦਾਖ਼ਲਾ ਮਿਲਿਆ ਹੈ। ਉਸ ਦੀ ਇਸ ਪ੍ਰਾਪਤੀ ਨਾਲ ਪਰਿਵਾਰ, ਸਕੂਲ ਸਟਾਫ਼ ਅਤੇ ਸਮੁੱਚੇ ਪਿੰਡ ਸਮੇਤ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਾਮ ਰੌਸ਼ਨ ਹੋਇਆ ਹੈ। ਪ੍ਰਵੀਨ ਰਾਣੀ ਕਿਸਾਨ ਕੁਲਵੰਤ ਸਿੰਘ ਅਤੇ ਮਾਤਾ ਕੈਲਾਸ਼ ਬਾਈ ਦੀ ਬੇਟੀ ਹੈ, ਜਦੋਂ ਕਿ ਉਸ ਦਾ ਭਰਾ ਜੰਗਲਾਤ ਵਿਭਾਗ ਵਿਚ ਸੇਵਾਵਾਂ ਨਿਭਾ ਰਿਹਾ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਦਿਨ-ਰਾਤ ਲਗਾਤਾਰ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਪ੍ਰਵੀਨ ਰਾਣੀ ਨੇ ਕਿਹਾ ਕਿ ਉਸ ਦਾ ਸ਼ੁਰੂ ਤੋਂ ਹੀ ਡਾਕਟਰ ਬਣ ਕੇ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਸੁਪਨਾ ਸੀ, ਜੋ ਹੁਣ ਪੂਰਾ ਹੋਣ ਜਾ ਰਿਹਾ ਹੈ। ਉਸ ਨੇ ਕਿਹਾ ਕਿ ਡਾਕਟਰੀ ਇੱਕ ਲੋਕ-ਸੇਵਾ ਵਾਲਾ ਕਿੱਤਾ ਹੈ ਅਤੇ ਉਹ ਭਵਿੱਖ ਵਿਚ ਪੂਰੀ ਇਮਾਨਦਾਰੀ ਨਾਲ ਸਮਾਜ ਦੀ ਸੇਵਾ ਕਰੇਗੀ। ਇਸ ਖ਼ੁਸ਼ੀ ਦੇ ਮੌਕੇ ’ਤੇ ਸਕੂਲ ਸਟਾਫ਼ ਵੱਲੋਂ ਹੋਣਹਾਰ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਸਟਾਫ਼ ਰਮਨ ਗਰੋਵਰ, ਦਲਜੀਤ ਸਿੰਘ, ਵੀਰਪਾਲ ਕੌਰ, ਸੀ.ਐੱਚ.ਟੀ. ਮਨੋਜ ਧੂੜੀਆ, ਅੰਜੂ ਬਾਲਾ, ਰਚਨਾ, ਸਰਪੰਚ ਸੁਖਦੀਪ ਸਿੰਘ, ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਸਿੰਘ ਗਿੱਲ, ਜਨਰਲ ਸਕੱਤਰ ਜਸਪ੍ਰੀਤ ਸਿੰਘ, ਖ਼ਜ਼ਾਨਚੀ ਕਰਨੈਲ ਸਿੰਘ, ਮੈਂਬਰ ਜਰਨੈਲ ਸਿੰਘ, ਐੱਮ.ਐੱਚ. ਰੂਬੀ, ਮਾਸਟਰ ਪਲਵਿੰਦਰ ਸਿੰਘ, ਮਾਸਟਰ ਇੰਦਰਜੀਤ ਸਿੰਘ, ਵਿਕਰਮ ਸਿੰਘ, ਬਲਜੀਤ ਸਿੰਘ, ਗੁਰਮੀਤ ਸਿੰਘ, ਅੰਕੁਸ਼, ਗੁਰਦੀਪ ਸਿੰਘ, ਜਸਵਿੰਦਰ ਸਿੰਘ ਜੱਜੂ, ਪ੍ਰਦੀਪ, ਕਿਸਾਨ ਆਗੂ ਗੁਰਜੰਟ ਸਿੰਘ, ਮੈਂਬਰ ਅੰਗਰੇਜ਼ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਸਵਰਨ ਸਿੰਘ, ਨੰਬਰਦਾਰ ਮੰਗਤ ਸਿੰਘ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਪ੍ਰਵੀਨ ਰਾਣੀ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਪਿੰਡ ਨੂਰਪੁਰ ਫਰਾਂਸਵਾਲਾ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਅਗਲੀ ਖ਼ਬਰ ਵੋਟਰ ਜਾਗਰੂਕਤਾ ਪੋਸਟਰ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।