11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਤਾਜ਼ਾ ਪੱਟੀ ’ਚ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਸੁਣੀਆਂ

ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਤਾਜ਼ਾ ਪੱਟੀ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਬੱਲੂਆਣਾ ਵਿਚ ਹੁਣ ਤੱਕ ਸਭ ਤੋਂ ਜ਼ਿਆਦਾ ਵਿਕਾਸ ਹੋਇਆ ਹੈ।

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਤਾਜ਼ਾ ਪੱਟੀ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ 11-09-2026
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਤਾਜ਼ਾ ਪੱਟੀ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਬੱਲੂਆਣਾ ਵਿਚ ਹੁਣ ਤੱਕ ਸਭ ਤੋਂ ਜ਼ਿਆਦਾ ਵਿਕਾਸ ਹੋਇਆ ਹੈ। ਹਲਕੇ ਦੇ ਤਮਾਮ ਪਿੰਡਾਂ ਵਿਚ ਕਰੋੜਾਂ ਦੀ ਲਾਗਤ ਨਾਲ ਨਹਿਰੀ ਖਾਲ ਪੱਕੇ ਕੀਤੇ ਗਏ ਹਨ। ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਤੇ ਪੱਕੀਆਂ ਫਿਰਨੀਆਂ/ਗਲੀਆਂ ਪੱਕੀਆਂ ਕੀਤੀਆਂ ਗਈਆਂ ਹਨ। ਬੱਲੂਆਣਾ ਹਲਕੇ ਦਾ ਅਲੱਗ ਬੀ.ਡੀ.ਪੀ.ਓ. ਦਫ਼ਤਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਨੇੜੇ ਹਨ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਵੋਟਾਂ ਮੰਗੇਗੀ ਅਤੇ ਇਹ ਸੀਟ ਜਿੱਤ ਕੇ ਫਿਰ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਵੇਗੀ। ਤੁਸੀਂ ਵੀ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦਿਓ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਟਰੋ ਕਾਲੋਨੀ ਦੀਆਂ ਬਦਹਾਲ ਸੜਕਾਂ ਤੇ ਦੂਸ਼ਿਤ ਪਾਣੀ ਦੀ ਸਮੱਸਿਆ ਨੂੰ ਲੈ ਕੇ ਡਾ.ਸੁਹਾਨੀ ਡੋਡਾ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਕੁਲਦੀਪ ਸਿੰਘ ਹਰੀਨੌ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।