11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੈਟਰੋ ਕਾਲੋਨੀ ਦੀਆਂ ਬਦਹਾਲ ਸੜਕਾਂ ਤੇ ਦੂਸ਼ਿਤ ਪਾਣੀ ਦੀ ਸਮੱਸਿਆ ਨੂੰ ਲੈ ਕੇ ਡਾ.ਸੁਹਾਨੀ ਡੋਡਾ ਨੂੰ ਮੰਗ ਪੱਤਰ ਸੌਂਪਿਆ

ਅਬੋਹਰ, 10 ਸਤੰਬਰ (ਵਿਵੇਕ ਹੂੜੀਆ)- ਕੰਧਵਾਲਾ ਰੋਡ ਸਥਿਤ ਮੈਟਰੋ ਕਾਲੋਨੀ ਦੇ ਨਿਵਾਸੀਆਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਬੋਹਰ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨਾਲ ਮੁਲਾਕਾਤ ਕੀਤੀ ਤੇ ਇਕ ਮੰਗ ਪੱਤਰ ਸੌਂਪਿਆ।

ਅਜੀਤ ਡੈਸਕ 11-09-2026
ਅਬੋਹਰ, 10 ਸਤੰਬਰ (ਵਿਵੇਕ ਹੂੜੀਆ)- ਕੰਧਵਾਲਾ ਰੋਡ ਸਥਿਤ ਮੈਟਰੋ ਕਾਲੋਨੀ ਦੇ ਨਿਵਾਸੀਆਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਬੋਹਰ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨਾਲ ਮੁਲਾਕਾਤ ਕੀਤੀ ਤੇ ਇਕ ਮੰਗ ਪੱਤਰ ਸੌਂਪਿਆ। ਮੈਟਰੋ ਕਾਲੋਨੀ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਨਿਵਾਸੀਆਂ ਨੇ ਇੱਕਜੁੱਟ ਹੋ ਕੇ ਆਪਣੀ ਬਦਹਾਲੀ ਦਾ ਦੁੱਖ ਪ੍ਰਗਟਾਇਆ। ਮੰਗ ਪੱਤਰ ਰਾਹੀਂ ਨਿਵਾਸੀਆਂ ਨੇ ਦੱਸਿਆ ਕਿ ਕਾਲੋਨੀ ਨੂੰ ਬਣਿਆ 10 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਉਹ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਤੇ ਪੱਕੀਆਂ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਲੋਕ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ ਜਿਸ ਕਾਰਨ ਆਏ ਦਿਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਮਾੜੀ ਜਿਹੀ ਬਾਰਸ਼ ਨਾਲ ਕਾਲੋਨੀ ਜਲਥਲ ਹੋ ਜਾਂਦੀ ਹੈ। ਡਾ. ਸੁਹਾਨੀ ਡੋਡਾ ਨੇ ਨਿਵਾਸੀਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਾਫ਼ ਪਾਣੀ ਦੀ ਪਾਈਪਲਾਈਨ ਤੇ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣਗੇ। ਦੂਜੇ ਪਾਸੇ ਕਾਲੋਨੀ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਜੇਕਰ ਸਮੱਸਿਆਵਾਂ ਦਾ ਜਲਦ ਹੱਲ ਨਾ ਹੋਇਆ ਤਾਂ ਉਹ ਨਗਰ ਨਿਗਮ ਤੇ ਜ਼ਿਲ੍ਹਾ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਚੇਅਰਮੈਨ ਅੰਗਰੇਜ਼ ਕੁਮਾਰ ਮੇਘਵਾਲ, ਹੈੱਡ ਵਿਸ਼ਾਲ ਗਰੋਵਰ, ਪ੍ਰਧਾਨ ਪਰਵੀਨ ਸ਼ਰਮਾ, ਅੰਕਿਤ ਸਿੰਗਲਾ, ਕੈਸ਼ੀਅਰ ਤਿਰਲੋਕ ਸੋਨੀ, ਰਮੇਸ਼ ਸੋਨੀ ਸਮੇਤ ਵੱਡੀ ਗਿਣਤੀ ’ਚ ਕਾਲੋਨੀ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੰਨੀਵਾਲਾ ਮਾਹਲਾ ’ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਤਾਜ਼ਾ ਪੱਟੀ ’ਚ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।