12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨੈਸ਼ਨਲ ਕਾਲਜ ’ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਕਾਲਜ ਵਿਖੇ ‘ਵਿਸ਼ਵ ਆਤਮ-ਹੱਤਿਆ ਰੋਕਥਾਮ ਦਿਵਸ’ ਸੰਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਕਾਲਜ ਵਿਖੇ ‘ਵਿਸ਼ਵ ਆਤਮ-ਹੱਤਿਆ ਰੋਕਥਾਮ ਦਿਵਸ’ ਸੰਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮਨੋਰਥ ਨੌਜਵਾਨਾਂ ਨੂੰ ਮਾਨਸਿਕ ਸਿਹਤ, ਤਣਾਅ, ਡਿਪ੍ਰੈਸ਼ਨ ਤੇ ਆਤਮ-ਹੱਤਿਆ ਵਰਗੇ ਗੰਭੀਰ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਤੇ ਲੋੜ ਪੈਣ ’ਤੇ ਸਮੇਂ ਸਿਰ ਮਦਦ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਦੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੜ੍ਹਾਈ, ਰੁਜ਼ਗਾਰ, ਪਰਿਵਾਰਿਕ ਸਮੱਸਿਆਵਾਂ ਅਤੇ ਭਵਿੱਖ ਦੀ ਚਿੰਤਾ ਕਾਰਨ ਵਧ ਰਹੇ ਤਣਾਅ ਨੂੰ ਅੰਦਰ ਰੱਖਣ ਦੀ ਬਜਾਏ ਕਿਸੇ ਭਰੋਸੇਯੋਗ ਵਿਅਕਤੀ ਜਾਂ ਮਾਹਿਰ ਨਾਲ ਸਾਂਝਾ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਨਸਿਕ ਸਹਾਇਤਾ ਲਈ ਸਰਕਾਰ ਵਲੋਂ ਜਾਰੀ ਟੈਲੀ-ਮਾਨਸ ਟੋਲ-ਫ਼੍ਰੀ ਹੈਲਪ ਲਾਈਨ ਨੰਬਰ 14416 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲ ਰਹਿਣ ਦੀ ਸਹੁੰ ਵੀ ਚੁਕਾਈ। ਪ੍ਰੋਗਰਾਮ ਦੌਰਾਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ ਤੇ ਚਰਨਜੀਤ ਮੈਣੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਮਾਨਸਿਕ ਸਿਹਤ ਨਾਲ ਜੁੜੇ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਸਿਹਤ ਵਿਭਾਗ ਨੇ ਅਪੀਲ ਕੀਤੀ ਕਿ ਮਾਨਸਿਕ ਸਿਹਤ ਵੀ ਸਰੀਰਕ ਸਿਹਤ ਵਾਂਗ ਹੀ ਮਹੱਤਵਪੂਰਨ ਹੈ, ਇਸ ਲਈ ਝਿਜਕ ਛੱਡ ਕੇ ਸਮੇਂ ਸਿਰ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਰਚਨਾ ਮਹਿਰੋਕ, ਭਾਰਤ ਭੂਸ਼ਨ ਗਰਗ, ਰਾਜਿੰਦਰ ਗੁਪਤਾ ਅਤੇ ਰਵੀ ਜੁਨੇਜਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਅਗਲੀ ਖ਼ਬਰ 36 ਸੋਨ ਤਗਮੇ, 6 ਚਾਂਦੀ ਤੇ 5 ਕਾਂਸੀ ਦੇ ਤਗਮਿਆਂ ਨਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਨੇ ਜਿੱਤੀ ਓਵਰਆਲ ਚੈਂਪੀਅਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।