14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਵੇਕਾਨੰਦ ਵਰਲਡ ਸਕੂਲ ਵਿਖੇ ਮਨਾਇਆ ਗ੍ਰੈਂਡਪੇਰੈਂਟਸ ਡੇਅ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ, ਫ਼ਿਰੋਜ਼ਪੁਰ ਵਿਖੇ ਗ੍ਰੈਂਡਪੇਰੈਂਟਸ ਡੇਅ ਬੜੇ ਉਤਸ਼ਾਹ, ਪਿਆਰ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਜੀਵਨ ਵਿਚ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ ਪਰਿਵਾਰਕ ਕਦਰਾਂ-ਕੀਮਤਾਂ, ਸੰਸਕਾਰਾਂ ਅਤੇ ਵਿਰਸੇ ਨਾਲ ਜੋੜਨਾ ਸੀ।

ਅਜੀਤ ਡੈਸਕ 14-09-2026
ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ, ਫ਼ਿਰੋਜ਼ਪੁਰ ਵਿਖੇ ਗ੍ਰੈਂਡਪੇਰੈਂਟਸ ਡੇਅ ਬੜੇ ਉਤਸ਼ਾਹ, ਪਿਆਰ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਜੀਵਨ ਵਿਚ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ ਪਰਿਵਾਰਕ ਕਦਰਾਂ-ਕੀਮਤਾਂ, ਸੰਸਕਾਰਾਂ ਅਤੇ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ, ਡਾਇਰੈਕਟਰ ਡਾ. ਐੱਸ. ਐੱਨ. ਰੁਦਰਾ ਅਤੇ ਚੀਫ਼ ਐਡਮਿਨਿਸਟ੍ਰੇਟਰ ਪਰਮਵੀਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਬੱਚਿਆਂ ਨੇ ਰੰਗਾਰੰਗ ਨਾਚ, ਗਾਇਕੀ ਅਤੇ ਭਾਵਪੂਰਤ ਕਵਿਤਾਵਾਂ ਰਾਹੀਂ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਮਨੋਰੰਜਕ ਖੇਡਾਂ ਅਤੇ ਰੈਂਪ ਵਾਕ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ। ਡਾ. ਐੱਸ. ਐੱਨ. ਰੁਦਰਾ ਨੇ ਕਿਹਾ ਕਿ ਬਜ਼ੁਰਗ ਪਰਿਵਾਰ ਵਿਚ ਮਰਿਆਦਾ, ਅਨੁਸ਼ਾਸਨ, ਸੰਸਕਾਰ ਅਤੇ ਪ੍ਰੰਪਰਾਵਾਂ ਦੀ ਨੀਂਹ ਮਜ਼ਬੂਤ ਕਰਦੇ ਹਨ। ਬੱਚਿਆਂ ਨੂੰ ਸਿਰਫ਼ ਵਿੱਦਿਅਕ ਸਿੱਖਿਆ ਦੇਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਵਿਚ ਸਤਿਕਾਰ, ਸਬਰ, ਦਇਆ ਅਤੇ ਸ਼ੁਕਰਗੁਜ਼ਾਰੀ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨਾ ਵੀ ਜ਼ਰੂਰੀ ਹੈ। ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੇ ਕਿਹਾ ਕਿ ਬਜ਼ੁਰਗ ਦੋ ਪੀੜ੍ਹੀਆਂ ਵਿਚਕਾਰ ਮਜ਼ਬੂਤ ਪੁਲ ਦਾ ਕੰਮ ਕਰਦੇ ਹਨ।
ਪਿਛਲੀ ਖ਼ਬਰ ਸੈਨੇਟ ਚੋਣਾਂ ਲਈ ਸਕੂਲਾਂ-ਕਾਲਜਾਂ ’ਚ ਪਹੁੰਚੀ ਰੂਪ ਕਮਲ ਚਾਵਲਾ ਕੰਬੋਜ ਦੀ ਚੋਣ ਮੁਹਿੰਮ ਵੱਖ-ਵੱਖ ਵਿਦਿਅਕ ਅਦਾਰਿਆਂ ’ਚ... ਅਗਲੀ ਖ਼ਬਰ ਬਾਬਾ ਰਾਮ ਥੰਮਨ ਆਸ਼ਰਮ ਬਾਜੇ ਕੇ ਅੱਸੂ ਦਾ ਭੰਡਾਰਾ 15 ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ 16 ਨੂੰ ਵਿਸ਼ੇਸ਼ ਤੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।