ਪਿੰਡ ਕਿੱਲੀ ਵਿਖੇ ਕਈ ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ
ਗੁਰੂਹਰਸਹਾਏ, 13 ਸਤੰਬਰ (ਕਪਿਲ ਕੰਧਾਰੀ)-ਪਿੰਡ ਕਿੱਲੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਸਰਪੰਚ ਬਲਬੀਰ ਸਿੰਘ ਦਾ ਸਮੁੱਚਾ ਪਰਿਵਾਰ ਅਤੇ ਪੰਚਾਇਤ ਮੈਂਬਰ ਗੁਰੋ ਰਾਣੀ ਸਮੇਤ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਸਿਰੋਪੇ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ।
ਗੁਰੂਹਰਸਹਾਏ, 13 ਸਤੰਬਰ (ਕਪਿਲ ਕੰਧਾਰੀ)-ਪਿੰਡ ਕਿੱਲੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਸਰਪੰਚ ਬਲਬੀਰ ਸਿੰਘ ਦਾ ਸਮੁੱਚਾ ਪਰਿਵਾਰ ਅਤੇ ਪੰਚਾਇਤ ਮੈਂਬਰ ਗੁਰੋ ਰਾਣੀ ਸਮੇਤ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਸਿਰੋਪੇ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਆਉਣ ਵਾਲੇ ਸਮੇਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਹਰਪਾਲ ਸਿੰਘ, ਬੂਟਾ ਸਿੰਘ, ਕਰਨਬੀਰ ਸਿੰਘ, ਸੁਰਜਨ ਸਿੰਘ, ਗੁਰਜੰਟ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ, ਕਾਰਜ ਸਿੰਘ, ਸੁਰਜਨ, ਜੰਡ, ਗੁਰਮੀਤ ਸਿੰਘ ਅਤੇ ਲੱਬੂ ਸਮੇਤ ਹੋਰ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ।