14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੂਬਾ ਸਰਕਾਰ ਦੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੇਣ ਵਾਲੇ ਵਾਅਦੇ ਝੂਠੇ: ਸੂਬਾ ਪ੍ਰਧਾਨ ਧਾਲੀਵਾਲ ਲੰਬੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ ਤੇ ਫ਼ਸਲ ਦਾ ਹੋ ਰਿਹਾ ਨੁਕਸਾਨ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ): ਸੂਬੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਪੇਸ਼ ਆਏਗੀ, ਪਰ ਇਹ ਵਾਅਦਾ ਝੂਠਾ ਸਾਬਤ ਹੋ ਰਿਹਾ ਹੈ। ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ ਸਰਹੱਦੀ ਖੇਤਰ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 14-09-2026
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ): ਸੂਬੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਪੇਸ਼ ਆਏਗੀ, ਪਰ ਇਹ ਵਾਅਦਾ ਝੂਠਾ ਸਾਬਤ ਹੋ ਰਿਹਾ ਹੈ। ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ ਸਰਹੱਦੀ ਖੇਤਰ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਕੀਤਾ। ਪ੍ਰਧਾਨ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਲਈ ਮਿਲਣ ਵਾਲੀ ਬਿਜਲੀ ਕਈ ਥਾਵਾਂ ’ਤੇ ਸਿਰਫ਼ ਦੋ ਤੋਂ ਤਿੰਨ ਘੰਟੇ ਹੀ ਆ ਰਹੀ ਹੈ, ਜਿਸ ਕਾਰਨ ਕਿਸਾਨ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਿਸਰ ਰਹੀ ਹੈ ਅਤੇ ਫ਼ਸਲ ਨੂੰ ਪਾਣੀ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਇਸੇ ਤਰ੍ਹਾਂ ਕਮੀ ਜਾਰੀ ਰਹੀ ਤਾਂ ਝੋਨੇ ਦੀ ਪੈਦਾਵਾਰ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ ਅਤੇ ਦਾਣੇ ਦੀ ਗੁਣਵੱਤਾ ਤੇ ਝਾੜ ਵਿਚ ਵੀ ਗਿਰਾਵਟ ਆ ਸਕਦੀ ਹੈ। ਉਨ੍ਹਾਂ ਸਰਕਾਰ ਵਲੋਂ ਬਿਜਲੀ ਦੀ ਕਮੀ ਲਈ ਕੋਲੇ ਦੀ ਘਾਟ ਨੂੰ ਦੱਸੇ ਜਾ ਰਹੇ ਕਾਰਨ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਦਾਅਵਿਆਂ ਦੀ ਅਸਲ ਹਕੀਕਤ ਆਪਣੇ ਪੱਧਰ ’ਤੇ ਦੇਖ ਰਹੇ ਹਨ । ਫੁੱਲਰਵਨ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ਵਿਚ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਪੱਕਣ ਤੋਂ ਬਾਅਦ ਜਲਦ ਹੀ ਮੰਡੀਆਂ ਵਿਚ ਆਮਦ ਸ਼ੁਰੂ ਹੋਣੀ ਹੈ, ਪਰ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਿਚ ਚਿੰਤਾ ਹੈ। ਇਸ ਮੌਕੇ ਜ਼ਿਲ੍ਹਾ ਆਗੂ ਨਿਸ਼ਾਨ ਸਿੰਘ ਚੰਗਾਲੀ, ਬੋਹੜ ਸਿੰਘ, ਗੁਰਮੇਲ ਸਿੰਘ, ਬਲਾਕ ਪ੍ਰਧਾਨ ਗੁਰਭੇਜ ਸਿੰਘ, ਰਣਜੀਤ ਸਿੰਘ, ਗੁਰਮੁਖ ਸਿੰਘ, ਜਗਰਾਜ ਸਿੰਘ, ਮਲਕੀਤ ਸਿੰਘ, ਜ਼ੀਰਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀ ਵਾਲਾ, ਜੀਵਨ ਸਿੰਘ ਸੋਢੀ, ਪਿਆਰਾ ਸਿੰਘ, ਫਲਕ ਸਿੰਘ, ਦਵਿੰਦਰ ਸਿੰਘ ਕੰਧਾਂਵਾਲੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਜਰਨਲ ਬਾਡੀ ਦੀ ਹੋਈ ਮੀਟਿੰਗ ਅੱਜ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿ... ਅਗਲੀ ਖ਼ਬਰ 2.82 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।