16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਮਹਿਤਾਬ ਦੀ ਤੀਰ-ਅੰਦਾਜ਼ੀ ’ਚ ਸਟੇਟ ਲੈਵਲ ਲਈ ਚੋਣ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਸਰਵਹਿੱਤਕਾਰੀ ਵਿੱਦਿਆ ਮੰਦਿਰ, ਫ਼ਾਜ਼ਿਲਕਾ ਦੇ ਛੋਟੀ ਉਮਰ ਦੇ ਹੋਣਹਾਰ ਵਿਦਿਆਰਥੀ ਮਹਿਤਾਬ ਸਿੰਘ ਨੇ ਬੱਲੂਆਣਾ ਵਿਖੇ ਹੋਈਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਅੰਡਰ-14 ਤੀਰ-ਅੰਦਾਜ਼ੀ ਮੁਕਾਬਲੇ ਵਿਚ 20 ਮੀਟਰ ਦੀ ਦੂਰੀ ਤੋਂ ਨਿਸ਼ਾਨਾ ਲਗਾ ਕੇ ਸਟੇਟ ਲੈਵਲ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦਾ ਹੋਣਹਾਰ ਵਿਦਿਆਰਥੀ ਮਹਿਤਾਬ ਸਿੰਘ । ਅਜੀਤ ਤਸਵੀਰ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਸਰਵਹਿੱਤਕਾਰੀ ਵਿੱਦਿਆ ਮੰਦਿਰ, ਫ਼ਾਜ਼ਿਲਕਾ ਦੇ ਛੋਟੀ ਉਮਰ ਦੇ ਹੋਣਹਾਰ ਵਿਦਿਆਰਥੀ ਮਹਿਤਾਬ ਸਿੰਘ ਨੇ ਬੱਲੂਆਣਾ ਵਿਖੇ ਹੋਈਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਅੰਡਰ-14 ਤੀਰ-ਅੰਦਾਜ਼ੀ ਮੁਕਾਬਲੇ ਵਿਚ 20 ਮੀਟਰ ਦੀ ਦੂਰੀ ਤੋਂ ਨਿਸ਼ਾਨਾ ਲਗਾ ਕੇ ਸਟੇਟ ਲੈਵਲ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਮਹਿਤਾਬ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਟੇਟ ਲੈਵਲ ਚੈਂਪੀਅਨਸ਼ਿਪ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖਿੱਪਾਵਾਲੀ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।