19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੰਗਰੇਜ਼ ਸਿੰਘ ਬਰਾੜ ਨੇ ਮਾਰਕੀਟ ਕਮੇਟੀ ਸੀਤੋ ਗੁੰਨ੍ਹੋਂ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਬੋਹਰ, 18 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅੰਗਰੇਜ਼ ਸਿੰਘ ਬਰਾੜ ਨੇ ਨਵੀਂ ਬਣੀ ਮਾਰਕੀਟ ਕਮੇਟੀ ਸੀਤੋ ਗੁੰਨ੍ਹੋਂ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅੰਗਰੇਜ਼ ਸਿੰਘ ਬਰਾੜ ਨੇ ਨਵੀਂ ਬਣੀ ਮਾਰਕੀਟ ਕਮੇਟੀ ਸੀਤੋ ਗੁੰਨ੍ਹੋਂ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਅੰਗਰੇਜ਼ ਸਿੰਘ ਬਰਾੜ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਬੱਲੂਆਣਾ ਹਲਕਾ ਨਿਰੋਲ ਪੇਂਡੂ ਹਲਕਾ ਹੈ। ਇਸ ਸਾਰੇ ਹਲਕੇ ਦੇ ਪਿੰਡ ਪਹਿਲਾਂ ਮਾਰਕੀਟ ਕਮੇਟੀ ਅਬੋਹਰ ਨਾਲ ਜੁੜੇ ਹੋਏ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੱਲੂਆਣਾ ਹਲਕੇ ਦੀ ਅਲੱਗ ਮਾਰਕੀਟ ਕਮੇਟੀ ਸੀਤੋ ਗੁੰਨ੍ਹੋਂ ਬਣਾ ਕੇ ਹਲਕਾ ਵਾਸੀਆਂ ਨੂੰ ਬਹੁਤ ਵੱਡੀ ਦੇਣ ਦਿੱਤੀ ਹੈ। ਚੇਅਰਮੈਨ ਅੰਗਰੇਜ਼ ਸਿੰਘ ਬਰਾੜ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਮੁੱਖ ਮੰਤਰੀ ਅਤੇ ਵਿਧਾਇਕ ਗੋਲਡੀ ਮੁਸਾਫਿਰ ਸਮੇਤ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ। ਇਸ ਮੌਕੇ ਗੁਰਚਰਨ ਸਿੰਘ ਮੁਸਾਫਿਰ, ਜੋਤੀ ਪ੍ਰਕਾਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਦਾ ਜਲਾਲਾਬਾਦ ਪਹੁੰਚਣ ’ਤੇ ਨਿੱਘਾ ਸਵਾਗਤ; ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਅਗਲੀ ਖ਼ਬਰ ਸਟੀਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਐਮ.ਐਸ.ਐਮ.ਈ. ਲਈ ਚਿੰਤਾ ਦਾ ਵਿਸ਼ਾ ਕਿਹਾ, ਸਰਕਾਰ ਤੁਰੰਤ ਦਖ਼ਲ ਅੰਦਾਜ਼ੀ ਕਰ ਕੇ ਰੁਜ਼ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।