19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜਲਾਲਾਬਾਦ, 18 ਸਤੰਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।

ਅਜੀਤ ਡੈਸਕ 19-09-2026
ਜਲਾਲਾਬਾਦ, 18 ਸਤੰਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਨ, ਬੱਚਿਆਂ ਨੂੰ ਗੁਰਦੁਆਰਾ ਸਾਹਿਬ ਆਉਣ, ਸੇਵਾ-ਸੰਭਾਲ ਕਰਨ ਤੇ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ । ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜਲੰਧਰ ਵਾਲੇ ਭਾਈ ਇੰਦਰਜੀਤ ਸਿੰਘ ‘ਸਾਜਨ’ ਨੇ ਆਪਣੀਆਂ ਮਨੋਹਰ ਧੁਨਾਂ ਤੇ ਕੀਰਤਨ-ਰਸ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਇੰਦਰਜੀਤ ਸਿੰਘ ਸਾਜਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਆਈ.ਸੀ.ਏ.ਆਰ-ਸੀਫੈਟ ਅਬੋਹਰ ਵਿਖੇ ਕਿਸਾਨਾਂ ਦਾ ਸਿਖਲਾਈ ਕੈਂਪ ਸਮਾਪਤ ਅਗਲੀ ਖ਼ਬਰ ਵਿਸ਼ਵ ਸਨੇਕ ਬਾਈਟ ਜਾਗਰੂਕਤਾ ਦਿਵਸ ’ਤੇ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।