19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇਕ ਰਹਿਣ ਵਾਲਾ ਸੂਬਾ ‘ਪੰਜਾਬ’ ਅੱਜ ਨਸ਼ਿਆਂ ਦੇ ਦਲਦਲ ’ਚ ਫਸਿਆ : ਸਿਆਗ

ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਵਦੇਸ਼ੀ ਜਾਗਰਨ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਪੰਜਾਬ ਦੇ 6 ਜ਼ਿਲ੍ਹਿਆਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਅਤਿ ਸੰਵੇਦਨਸ਼ੀਲ ਐਲਾਨੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੱਥੇ ’ਤੇ ਕਲੰਕ ਹੈ ਅਤੇ ਹਰ ਪੰਜਾਬ-ਹਿਤੈਸ਼ੀ ਵਿਅਕਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਵਦੇਸ਼ੀ ਜਾਗਰਨ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਪੰਜਾਬ ਦੇ 6 ਜ਼ਿਲ੍ਹਿਆਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਅਤਿ ਸੰਵੇਦਨਸ਼ੀਲ ਐਲਾਨੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੱਥੇ ’ਤੇ ਕਲੰਕ ਹੈ ਅਤੇ ਹਰ ਪੰਜਾਬ-ਹਿਤੈਸ਼ੀ ਵਿਅਕਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਿਆਗ ਨੇ ਦੱਸਿਆ ਕਿ ਸਾਲ 1981 ਤੋਂ ਸਾਲ 2000 ਤੱਕ ਪੰਜਾਬ ਦੇਸ਼ ਦਾ ਮੋਹਰੀ ਰਾਜ ਸੀ ਅਤੇ ਇਸ ਦੀ ਪ੍ਰਤੀ ਵਿਅਕਤੀ ਆਮਦਨ ਭਾਰਤ ਵਿਚ ਨੰਬਰ ਇਕ ’ਤੇ ਸੀ। ਸਿਆਗ ਨੇ ਕਿਹਾ ਕਿ ਪੰਜਾਬੀਆਂ ਦਾ ਪਿਛੋਕੜ ਮਿਹਨਤਕਸ਼ ਰਿਹਾ ਹੈ, ਜਿਨ੍ਹਾਂ ਨੇ ਹਰੀ-ਕ੍ਰਾਂਤੀ ਲਿਆ ਕੇ ਭਾਰਤ ਨੂੰ ਅਨਾਜ ਦੇ ਮਾਮਲੇ ਵਿਚ ਆਤਮਨਿਰਭਰ ਬਣਾਇਆ। ਸਿਆਗ ਨੇ ਪੰਜਾਬ ਦੇ ਗੌਰਵਮਈ ਅਤੀਤ ਨੂੰ ਯਾਦ ਕਰਦਿਆਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇ ਲੋਕ ਬਹਾਦਰ, ਸੂਰਮੇ ਤੇ ਨੌਜਵਾਨੀ ਦੇ ਜੋਸ਼ ਨਾਲ ਭਰਪੂਰ ਰਹੇ ਹਨ। ਪੰਜਾਬੀਆਂ ਦੇ ਇਨ੍ਹਾਂ ਗੁਣਾਂ ਤੋਂ ਪ੍ਰਭਾਵਿਤ ਹੋ ਕੇ ਅੰਗਰੇਜ਼ੀ ਹਕੂਮਤ ਨੇ ਵੀ ਪੰਜਾਬੀਆਂ ਨੂੰ ‘ਮਾਰਸ਼ਲ ਕੌਮ’ ਵਜੋਂ ਦਰਜ ਕੀਤਾ ਸੀ ਤੇ ਫ਼ੌਜ ਵਿਚ ਭਰਤੀ ਲਈ ਉਨ੍ਹਾਂ ਨੂੰ ਪਹਿਲ ਦਿੱਤੀ ਜਾਂਦੀ ਸੀ। ਸਿਆਗ ਨੇ ਕਿਹਾ ਕਿ ਇਹ ਬਹੁਤ ਅਫ਼ਸੋਸ ਜਨਕ ਹੈ ਕਿ ਪੰਜਾਬ ਅੱਜ 21ਵੀਂ ਸਦੀ ਦੀ ਇਕ ਚੌਥਾਈ ਸਦੀ ਪੂਰੀ ਹੋਣ ਤੱਕ ਸਿੰਥੈਟਿਕ ਨਸ਼ਿਆਂ ਦੀ ਲਪੇਟ ਵਿਚ ਆ ਕੇ ਆਪਣੀ ਖ਼ੁਸ਼ਹਾਲੀ ਤੇ ਜਵਾਨੀ ਨੂੰ ਡੂੰਘੀ ਖਾਈ ਵਿਚ ਡਿਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਈ ਪਿਛੜੇ ਮੰਨੇ ਜਾਂਦੇ ਰਾਜਾਂ ਵਿਚੋਂ ਤੇਲੰਗਾਨਾ ਤੇ ਮੱਧ ਪ੍ਰਦੇਸ਼ ਨੇ ਵੀ ਖੇਤੀਬਾੜੀ ਦੇ ਖੇਤਰ ਵਿਚ ਪੰਜਾਬ ਨੂੰ ਪਿੱਛੇ ਛੱਡ ਦਿੱਤਾ ਹੈ ਤੇ 2026 ਵਿਚ ਪੰਜਾਬ ਭਾਰਤ ਦੇ ਸਾਰੇ ਰਾਜਾਂ ਦੀ ਆਰਥਿਕ ਗਣਨਾ ਵਿਚ 19ਵੇਂ ਸਥਾਨ ’ਤੇ ਹੈ। ਸਿਆਗ ਨੇ ਚਿੰਤਾ ਜ਼ਾਹਿਰ ਕਰਦਿਆਂ ਦੱਸਿਆ ਕਿ ਪੰਜਾਬ ਦੇ ਕੁੱਲ ਲਗਭਗ 50 ਹਜ਼ਾਰ ਵਰਗ ਕਿੱਲੋਮੀਟਰ ਖੇਤਰਫਲ ਵਿਚੋਂ 6 ਜ਼ਿਲ੍ਹਿਆਂ ਦਾ ਲਗਭਗ 17 ਹਜ਼ਾਰ ਵਰਗ ਕਿੱਲੋਮੀਟਰ ਖੇਤਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਹੋ ਚੁੱਕਾ ਹੈ, ਜਿਸ ਨੇ ਪੰਜਾਬ ਦੀ ਜਵਾਨੀ ਵੀ ਖੋਹ ਲਈ ਹੈ।
ਪਿਛਲੀ ਖ਼ਬਰ ਬੰਦੀਵਾਲਾ ਪੁੱਜਣ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਨੌਜਵਾਨਾਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਡਰਾਈ ਡੇ ਫਰਾਈ ਡੇ ਤਹਿਤ ਖ਼ਾਲੀ ਪਲਾਟਾਂ ਤੇ ਨਰਸਰੀਆਂ ’ਚ ਐਂਟੀ-ਲਾਰਵਾ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।