20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਨੋਖ ਸਿੰਘ ਮੁੱਦਕੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਅੰਦਰ ਅਕਾਲੀ ਦਲ ਵਾਰਸ ਪੰਜਾਬ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਇਲਾਕੇ ਦੇ ਬਹੁਤ ਹੀ ਸੂਝਵਾਨ ਵਿਅਕਤੀ ਅਨੋਖ ਸਿੰਘ ਮੁੱਦਕੀ ਨੇ ਅਕਾਲੀ ਦਲ ਵਾਰਸ ਪੰਜਾਬ ਦੇ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਆਗੂ ਅਮਰਜੀਤ ਸਿੰਘ ਘਾਰੂ ਤੇ ਸੁਖਚੈਨ ਸਿੰਘ ਚੈਨਾ ਨੇ ਅਨੋਖ ਸਿੰਘ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਹਿੰਦਿਆਂ ਸਵਾਗਤ ਕੀਤਾ।

ਅਜੀਤ ਡੈਸਕ 20-09-2026
ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਅੰਦਰ ਅਕਾਲੀ ਦਲ ਵਾਰਸ ਪੰਜਾਬ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਇਲਾਕੇ ਦੇ ਬਹੁਤ ਹੀ ਸੂਝਵਾਨ ਵਿਅਕਤੀ ਅਨੋਖ ਸਿੰਘ ਮੁੱਦਕੀ ਨੇ ਅਕਾਲੀ ਦਲ ਵਾਰਸ ਪੰਜਾਬ ਦੇ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਆਗੂ ਅਮਰਜੀਤ ਸਿੰਘ ਘਾਰੂ ਤੇ ਸੁਖਚੈਨ ਸਿੰਘ ਚੈਨਾ ਨੇ ਅਨੋਖ ਸਿੰਘ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਹਿੰਦਿਆਂ ਸਵਾਗਤ ਕੀਤਾ। ਅਨੋਖ ਸਿੰਘ ਨੇ ਕਿਹਾ ਕਿ ਬਦਲਾਅ ਲਿਆਉਣ ਵਾਲਿਆਂ ਨੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਨੂੰ ਸੱਚਮੁੱਚ ਹੀ ਬਦਲ ਕੇ ਰੱਖ ਦਿੱਤਾ ਹੈ। ਇਸ ਵੇਲੇ ਪੰਜਾਬ ਵਿਚ ਹੱਕੀ ਮੰਗਾਂ ਦੀ ਮੰਗ ਕਰਨ ਵਾਲਿਆਂ ਨੂੰ ਡੰਡੇ ਦੇ ਜ਼ੋਰ ’ ਤੇ ਦਬਾਇਆ ਜਾ ਰਿਹਾ ਹੈ। ਪੰਜਾਬ ਵਿਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚੋਂ ਭਵਿੱਖ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਮੌਕੇ ਵਰਿੰਦਰਜੀਤ ਸਿੰਘ ਕੰਗ ਭਾਂਗਰ, ਨਿਸ਼ਾਨ ਸਿੰਘ ਸੰਧੂ ਮਿਸ਼ਰੀ ਵਾਲਾ, ਬਲਵਿੰਦਰ ਸਿੰਘ ਮਹਾਲਮ, ਨਿਰਮਲ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਦੀਆਂ ਦੋ ਕਬੱਡੀ ਖਿਡਾਰਨਾਂ ਦੀ ਰਾਸ਼ਟਰੀ ਖੇਡਾਂ ਲਈ ਹੋਈ ਚੋਣ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਬੱਲੂਆਣਾ ਦਾ ਉਦਘਾਟਨ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।