23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਂਗਰਸੀ ਆਗੂ ਬੰਟੀ ਭਠੇਜਾ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਸੀਵਰੇਜ, ਪਾਣੀ ਅਤੇ ਸਫ਼ਾਈ ਸੰਬੰਧੀ ਸਮੱਸਿਆਵਾਂ ਦਾ ਮੌਕੇ ’ਤੇ ਲਿਆ ਜਾਇਜ਼ਾ

ਗੁਰੂਹਰਸਹਾਏ, 22 ਸਤੰਬਰ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਵਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਦੇ ਨਾਲ ਸੈਨਟਰੀ ਇੰਸਪੈਕਟਰ ਜਗਜੀਤ ਸਿੰਘ, ਜੇ.

ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਲੋਕਾਂ ਦੀ ਸਮੱਸਿਆਵਾਂ ਸੁਣਦੇ ਹੋਏ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਅਤੇ ਨਗਰ ਕੌਂਸਲ ਦੀ ਟੀਮ। ਤਸਵੀਰ -ਕਪਿਲ ਕੰਧਾਰੀ 23-09-2026
ਗੁਰੂਹਰਸਹਾਏ, 22 ਸਤੰਬਰ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਵਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਦੇ ਨਾਲ ਸੈਨਟਰੀ ਇੰਸਪੈਕਟਰ ਜਗਜੀਤ ਸਿੰਘ, ਜੇ.ਈ. ਸੁਖਜਿੰਦਰ ਸਿੰਘ, ਸੈਨਟਰੀ ਸੁਪਰਵਾਈਜ਼ਰ ਰਮਨ ਕੁਮਾਰ ਅਤੇ ਸੀ.ਓ. ਅਮਨ ਕੁਮਾਰ ਮੌਜੂਦ ਰਹੇ। ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਪਹੁੰਚ ਕੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਖ਼ਾਸ ਤੌਰ ’ਤੇ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੀ ਮੌਕੇ ’ਤੇ ਚੈਕਿੰਗ ਕੀਤੀ ਗਈ ਅਤੇ ਜਿੱਥੇ ਵੀ ਪਾਣੀ ਦੀ ਨਿਕਾਸੀ, ਸੀਵਰੇਜ ਜਾਂ ਸਫ਼ਾਈ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ, ਉਨ੍ਹਾਂ ਨੂੰ ਨੋਟ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੌਂਸਲ ਵਲੋਂ ਬਣਾਏ ਗਏ ਸ਼ਹਿਰ ਦੇ ਚਾਰ ਚੌਂਕਾਂ ਦਾ ਵੀ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਅਤੇ ਟੀਮ ਦੇ ਵਲੋਂ ਦੌਰਾ ਕੀਤਾ ਗਿਆ ਅਤੇ ਉੱਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਵਲੋਂ ਰਹਿਣ ਬਸੇਰਾ ਵਿਖੇ ਵੀ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਅਤੇ ਲੋੜੀਂਦੇ ਸੁਧਾਰਾਂ ਸਬੰਧੀ ਜਾਣਕਾਰੀ ਲਈ ਗਈ। ਇਸ ਮੌਕੇ ਬੰਟੀ ਭਠੇਜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪਾਣੀ, ਸੀਵਰੇਜ ਅਤੇ ਸਫ਼ਾਈ ਸਬੰਧੀ ਜਿਹੜੀਆਂ ਵੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਨੂੰ ਗੰਭੀਰਤਾ ਨਾਲ ਨੋਟ ਕੀਤਾ ਗਿਆ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ ਹੈ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਪਿੰਡ ਸ਼ਕੂਰ ਵਿਖੇ ਐੱਚ.ਆਈ.ਵੀ./ਏਡਜ਼ ਸੰਬੰਧੀ ਸੰਵੇਦਨਸ਼ੀਲਤਾ ਟਰੇਨਿੰਗ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।