ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
ਫ਼ਾਜ਼ਿਲਕਾ 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਕੋਇਲ ਖੇੜਾ, ਟਿੱਲਾ ਵਾਲੀ ਅਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
23-09-2026