24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਗੋਲਡੀ ਕੰਬੋਜ ਨੇ ਘਰ-ਘਰ ਪਹੁੰਚ ਕੇ ਕੀਤੀ ਜਨ-ਸੰਪਰਕ ਮੁਲਾਕਾਤ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)- ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕਾ ਜਲਾਲਾਬਾਦ ਦੇ ਵਾਰਡ ਨੰਬਰ 6 ਵਿਖੇ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਵਿਕਾਸ ਕਾਰਜਾਂ ਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਜਲਾਲਾਬਾਦ ਦੇ ਵਾਰਡ ਨੰਬਰ 6 ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ। ਅਜੀਤ ਤਸਵੀਰ 24-09-2026
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)- ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕਾ ਜਲਾਲਾਬਾਦ ਦੇ ਵਾਰਡ ਨੰਬਰ 6 ਵਿਖੇ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਵਿਕਾਸ ਕਾਰਜਾਂ ਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਆਰਥਿਕ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ’ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ, ਸਹੂਲਤਾਂ ਤੇ ਉਨ੍ਹਾਂ ਤੋਂ ਮਿਲਣ ਵਾਲੇ ਲਾਭਾਂ ਬਾਰੇ ਸਿੱਧੇ ਤੌਰ ’ਤੇ ਜਾਗਰੂਕ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਤੇ ਬੁਨਿਆਦੀ ਢਾਂਚੇ ਸਮੇਤ ਹਰ ਖੇਤਰ ਵਿਚ ਇਨਕਲਾਬੀ ਸੁਧਾਰ ਕੀਤੇ ਗਏ ਹਨ। ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
ਪਿਛਲੀ ਖ਼ਬਰ ਸੂਬਾ ਪੱਧਰੀ ਸੱਦੇ ਤਹਿਤ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਿਸਕਵਰੀ ਵਰਲਡ ਕਾਨਵੈਂਟ ਸਕੂਲ ’ਚ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।