24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਾਰਕ ਦੇ ਬੈਂਚ ’ਤੇ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼

ਅਬੋਹਰ, 23 ਸਤੰਬਰ(ਵਿਵੇਕ ਹੂੜੀਆ)- ਅਬੋਹਰ ਦੇ ਜੇ. ਪੀ.

ਅਜੀਤ ਡੈਸਕ 24-09-2026
ਅਬੋਹਰ, 23 ਸਤੰਬਰ(ਵਿਵੇਕ ਹੂੜੀਆ)- ਅਬੋਹਰ ਦੇ ਜੇ.ਪੀ. ਪਾਰਕ ਵਿਚ ਬੀਤੀ ਦੇਰ ਸ਼ਾਮ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਪਾਰਕ ਦੇ ਬੈਂਚ ’ਤੇ ਪਈ ਮਿਲੀ। ਪਾਰਕ ਵਿਚ ਸੈਰ ਕਰਨ ਆਏ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਤੇ ਥਾਣਾ ਸਿਟੀ-2 ਦੀ ਪੁਲਿਸ ਨੂੰ ਦਿੱਤੀ ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ-ਪੜਤਾਲ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਤੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਲਗਭਗ 6 ਵਜੇ ਜੇ.ਪੀ. ਪਾਰਕ ਵਿਚ ਸੈਰ ਕਰਨ ਆਏ ਲੋਕਾਂ ਨੇ ਇਕ ਬਜ਼ੁਰਗ ਵਿਅਕਤੀ ਨੂੰ ਬੈਂਚ ’ਤੇ ਸ਼ੱਕੀ ਹਾਲਤ ਵਿਚ ਪਏ ਦੇਖਿਆ। ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਪ੍ਰਧਾਨ ਰਾਜੂ ਚਰਾਇਆ ਨੂੰ ਦਿੱਤੀ ਗਈ, ਜੋ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਤੇ ਸਿਟੀ-2 ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ-2 ਦੇ ਪੁਲਿਸ ਕਰਮਚਾਰੀ ਮੌਕੇ ’ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਜਾਂਚ ਦੌਰਾਨ ਬੈਂਚ ’ਤੇ ਪਏ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਉਸ ਕੋਲੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ 65 ਸਾਲਾ ਸੇਵਾ ਸਿੰਘ ਵਜੋਂ ਹੋਈ। ਪੁਲਿਸ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਭੇਜ ਦਿੱਤਾ। ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਵਲੋਂ ਸਰਕਾਰ ਵਿਰੁੱਧ ਰੋਸ ਧਰਨਾ ਅਗਲੀ ਖ਼ਬਰ ਪਰਮਲ ਝੋਨੇ ਦੀ ਖ਼ਰੀਦ ਨੂੰ ਲੈ ਕੇ ਪ੍ਰਸ਼ਾਸਨ ਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਰਹੀ ਬੇਸਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।