24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ।

ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਐਫ.ਐਫ.ਰੋਡ ਰਾਣਾ ਮੋੜ ਕੋਲ ਪੁੱਜੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਖੇਤਾਂ ਵੱਲ ਖਿਸਕਣ ਲੱਗਿਆ। ਪੁਲਿਸ ਨੇ ਗੁਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਹਸਤਾ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 49 ਗਰਾਮ 80 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਾਬਕਾ ਮੰਤਰੀ ਜਿਆਣੀ ਦੀ ਟਿੱਪਣੀ ਨੂੰ ਲੈ ਕੇ ਅਰੋੜਵੰਸ਼ ਸਮਾਜ ’ਚ ਰੋਸ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਐਂਟੀ ਲਾਰਵਾ ਗਤੀਵਿਧੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।