25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨੈਸ਼ਨਲ ਡਿਗਰੀ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਐਨ.ਐੱਸ.ਐੱਸ. ਦਿਵਸ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐਨ. ਐੱਸ.

ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਪ੍ਰੋ. ਸੰਜੀਵ ਕੁਮਾਰ ਮਾਰਸ਼ਲ, ਐਨ.ਐੱਸ.ਐੱਸ. ਇੰਚਾਰਜ ਤੇ ਸਟਾਫ਼ ਮੈਂਬਰ। ਅਜੀਤ ਤਸਵੀਰ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐਨ.ਐੱਸ.ਐੱਸ. ਦਿਵਸ ਬਹੁਤ ਹੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਜਾਣਕਾਰੀ ਦਿੰਦਿਆਂ ਐਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਸਹਾਇਕ ਪ੍ਰੋਫ਼ੈਸਰ ਹਰਵਿੰਦਰ ਸਿੰਘ ਤੇ ਸਹਾਇਕ ਪ੍ਰੋਫ਼ੈਸਰ ਸਵਿਤਾ ਕੁਮਾਰੀ ਨੇ ਦੱਸਿਆ ਕਿ ਕਾਲਜ ਵਿਚ ਐਨ.ਐੱਸ.ਐੱਸ. ਯੂਨਿਟ ਪਿਛਲੇ ਚਾਰ ਸਾਲਾਂ ਤੋਂ ਸਫਲਤਾਪੂਰਵਕ ਚੱਲ ਰਹੀ ਹੈ। ਇਸ ਯੂਨਿਟ ਅਧੀਨ ਵਲੰਟੀਅਰਾਂ ਵਲੋਂ ਹਰ ਸਾਲ ਸਮਾਜ ਭਲਾਈ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਐਨ.ਐੱਸ.ਐੱਸ. ਦਿਵਸ ਹਰ ਸਾਲ 24 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸੇ ਤਹਿਤ ਕਾਲਜ ਵਿਖੇ ਵਲੰਟੀਅਰਾਂ ਦੁਆਰਾ ਭਾਸ਼ਣ, ਕਵਿਤਾ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਸੰਜੀਵ ਕੁਮਾਰ ਮਾਰਸ਼ਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੁਇਜ਼ ਅਤੇ ਭਾਸ਼ਣ ਮੁਕਾਬਲਿਆਂ ਵਿਚ ਸਿਧਾਂਤ ਬੀ.ਏ. ਭਾਗ ਤੀਜਾ ਤੇ ਹਰਪ੍ਰੀਤ ਬੀ.ਏ. ਭਾਗ ਦੂਜਾ ਨੇ ਪਹਿਲਾ ਸਥਾਨ, ਮੋਨਿਕਾ ਬੀ.ਏ. ਭਾਗ ਦੂਜਾ ਨੇ ਦੂਜਾ ਸਥਾਨ ਤੇ ਵੰਸ਼ ਨਾਰੰਗ ਬੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਐਨ.ਐੱਸ.ਐੱਸ. ਦਿਵਸ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਲੇਖਕ ਜੱਜ ਸੰਧੂ ਨੇ ਆਪਣੀ ਪੁਸਤਕ ‘ਮਹਿਕਦਾ ਗੁਲਾਬ’ ਪ੍ਰੋਫ਼ੈੈਸਰ ਗੁਰਭਜਨ ਸਿੰਘ ਗਿੱਲ ਨੂੰ ਕੀਤੀ ਭੇਟ ਅਗਲੀ ਖ਼ਬਰ ਡੇਰਾ ਪੀਰ ਸ਼ਾਹ ਸ਼ੰਮਦ ਤਬਰੇਜ਼ ਦਾ ਸਾਲਾਨਾ ਉਤਸਵ ਧੂਮਧਾਮ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।