26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ਿਵਰਾਜ ਸਿੰਘ ਦੀ ਨੈਸ਼ਨਲ ਬੇਸਬਾਲ ਟੀਮ ਲਈ ਚੋਣ

ਮੰਡੀ ਅਰਨੀਵਾਲਾ, 25 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਦਿਆਂ ਖੇਡਾਂ ਦੇ ਖੇਤਰ ਵਿਚ ਇੱਕ ਵਾਰ ਫਿਰ ਮੱਲ੍ਹਾਂ ਮਾਰੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ 12ਵੀਂ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਸ਼ਿਵਰਾਜ ਸਿੰਘ ਨੇ ਬੇਸਬਾਲ ਖੇਡ ਵਿਚ ਸਟੇਟ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ ਹੈ।

ਨੈਸ਼ਨਲ ਬੇਸਬਾਲ ਟੀਮ ਲਈ ਚੁਣੇ ਜਾਣ ’ਤੇ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੇ ਵਿਦਿਆਰਥੀ ਸ਼ਿਵਰਾਜ ਸਿੰਘ ਆਪਣੇ ਕੋਚ ਧਰਮਿੰਦਰ ਕੁਮਾਰ ਨਾਲ। ਅਜੀਤ ਤਸਵੀਰ 26-09-2026
ਮੰਡੀ ਅਰਨੀਵਾਲਾ, 25 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਦਿਆਂ ਖੇਡਾਂ ਦੇ ਖੇਤਰ ਵਿਚ ਇੱਕ ਵਾਰ ਫਿਰ ਮੱਲ੍ਹਾਂ ਮਾਰੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ 12ਵੀਂ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਸ਼ਿਵਰਾਜ ਸਿੰਘ ਨੇ ਬੇਸਬਾਲ ਖੇਡ ਵਿਚ ਸਟੇਟ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ ਹੈ। ਇਸ ਪ੍ਰਾਪਤੀ ’ਤੇ ਚੇਅਰਮੈਨ ਗੁਰਮਿੰਦਰ ਸਿੰਘ ਤੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਵਿਦਿਆਰਥੀ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਕੋਚ ਧਰਮਿੰਦਰ ਕੁਮਾਰ, ਅਧਿਆਪਕ ਗੁਰਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਰਜਿੰਦਰ ਸਿੰਘ ਤੇ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਿੱਤ ਰਿਣਵਾ ਨੇ ਮਾਰਕੀਟ ਕਮੇਟੀ ਤੇ ਅਤੁੱਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।