29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ’ਚ ਪੂਰੀ ਤਰ੍ਹਾਂ ਹੋਈ ਫ਼ੇਲ੍ਹ- ਅਸ਼ੋਕ ਅਨੇਜਾ

ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ)- ਲੋਕਾਂ ਨੂੰ ਗੁਮਰਾਹ ਕਰਕੇ ਤੇ ਨਸ਼ੇ ਦਾ ਰੌਲਾ ਪਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ’ਤੇ ਕਾਬੂ ਪਾਉਣ ਵਿਚ ਅਸਫਲ ਸਾਬਤ ਹੋਈ ਹੈ। ਦੂਸਰਿਆਂ ’ਤੇ ਦੋਸ਼ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਨਸ਼ੇ ਪ੍ਰਤੀ ਝੂਠਾ ਪ੍ਰਚਾਰ ਕਰ ਰਹੇ ਹਨ ਜਦਕਿ ਹਕੀਕਤ ਸਭ ਨੂੰ ਪਤਾ ਹੈ।

ਅਜੀਤ ਡੈਸਕ 29-09-2026
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ)- ਲੋਕਾਂ ਨੂੰ ਗੁਮਰਾਹ ਕਰਕੇ ਤੇ ਨਸ਼ੇ ਦਾ ਰੌਲਾ ਪਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ’ਤੇ ਕਾਬੂ ਪਾਉਣ ਵਿਚ ਅਸਫਲ ਸਾਬਤ ਹੋਈ ਹੈ। ਦੂਸਰਿਆਂ ’ਤੇ ਦੋਸ਼ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਨਸ਼ੇ ਪ੍ਰਤੀ ਝੂਠਾ ਪ੍ਰਚਾਰ ਕਰ ਰਹੇ ਹਨ ਜਦਕਿ ਹਕੀਕਤ ਸਭ ਨੂੰ ਪਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ੇ ਕਾਰਨ ਹਰ ਰੋਜ਼ ਨੌਜਵਾਨਾਂ ਦੀ ਮੌਤ ਹੋ ਰਹੀ ਹੈ, ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਵਿਚ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਸਰਕਾਰ ਕੋਈ ਠੋਸ ਨੀਤੀ ਲਿਆਉਣ ਦੀ ਥਾਂ ਹੇਠਾਂ-ਉੱਤੇ ਦੀਆਂ ਮਾਰ ਕੇ ਡੰਗ ਟਪਾ ਰਹੀ ਹੈ ਜਿਸ ਨਾਲ ਪੰਜਾਬ ਦੀ ਜਵਾਨੀ ਦਾ ਹਰ ਰੋਜ਼ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਸਾਰੇ ਵਾਅਦੇ ਹੀ ਝੂਠੇ ਸਾਬਤ ਹੋਏ ਹਨ ਅਤੇ ਹੁਣ ਲੋਕਾਂ ਦਾ ਆਪ ਸਰਕਾਰ ਤੋਂ ਮਨ ਪੂਰੀ ਤਰ੍ਹਾਂ ਭਰ ਚੁੱਕਾ ਹੈ ਤੇ ਉਹ ਹੁਣ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸ ਝੂਠੀ ਤੇ ਨਿਕੰਮੀ ਸਰਕਾਰ ਨੂੰ ਚੱਲਦਾ ਕਰਕੇ ਲੋਕ ਹਿਤੂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।