29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵ ਰੇਬੀਜ਼ ਦਿਵਸ ਮੌਕੇ ਭਾਗ ਸਿੰਘ ਖ਼ਾਲਸਾ ਕਾਲਜ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਐੱਸ. ਐਮ.

ਸੈਮੀਨਾਰ ਦੌਰਾਨ ਜਾਣਕਾਰੀ ਦਿੰਦੇ ਹੋਏ ਡਾ.ਸੌਰਭ ਫੁਟੇਲਾ ਤੇ ਹਾਜ਼ਰ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 29-09-2026
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਐੱਸ.ਐਮ.ਓ. ਡਾ.ਸੁਮੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਰੇਬੀਜ਼ ਦਿਵਸ ਦੇ ਮੌਕੇ ’ਤੇ ਅਬੋਹਰ ਦੇ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕਾਲਾ ਟਿੱਬਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਮ.ਡੀ. ਡਾ.ਸੌਰਭ ਫੁਟੇਲਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਟੀ.ਬੀ. ਸੁਪਰਵਾਈਜ਼ਰ ਵਿਪਨ ਸੁਥਾਰ, ਕਾਲਜ ਪ੍ਰਿੰਸੀਪਲ ਡਾ.ਕਰਮਜੀਤ ਕੌਰ, ਮੈਡਮ ਬਲਜੀਤ ਕੌਰ, ਹੋਰ ਸਟਾਫ਼ ਤੇ ਵਿਦਿਆਰਥਣਾਂ ਮੌਜੂਦ ਸਨ। ਡਾ.ਸੌਰਭ ਫੁਟੇਲਾ ਨੇ ਦੱਸਿਆ ਕਿ ਰੇਬੀਜ਼ (ਹਲ਼ਕਾਅ) ਇਕ ਘਾਤਕ ਵਾਇਰਲ ਇਨਫੈਕਸ਼ਨ ਹੈ, ਜੋ ਦਿਮਾਗ਼ ਤੇ ਦਿਮਾਗ਼ੀ ਪ੍ਰਣਾਲੀ ਨੂੰ ਨਿਸ਼ਾਨਾ ਬਣਾਉਂਦੀ ਹੈ। ਆਮ ਤੌਰ ’ਤੇ ਕਿਸੇ ਸੰਕ੍ਰਮਿਤ ਜਾਨਵਰ ਦੇ ਕੱਟਣ ਤੋਂ ਬਾਅਦ ਤੁਰੰਤ ਇਸ ਦਾ ਇਲਾਜ ਨਹੀਂ ਕੀਤਾ ਜਾਂਦਾ ਤਾਂ ਇਹ ਭਿਆਨਕ ਰੂਪ ਲੈ ਲੈਂਦਾ ਹੈ। ਰੈਬੀਜ਼ ਵਾਇਰਸ ਪੈਰੀਫਿਰਲ ਨਸਾਂ ਰਾਹੀਂ ਦਿਮਾਗ਼ ਤੱਕ ਜਾਂਦੀ ਹੈ। ਇਸ ਤੋਂ ਪੂਰਨ ਬਚਾਅ ਕਰਨ ਲਈ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਕੁੱਤੇ ਤੋਂ ਇਲਾਵਾ ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਰਾਂ ਰਾਹੀਂ ਵੀ ਫੈਲਦੀ ਹੈ। ਹਲ਼ਕਾਅ ਦੇ ਲੱਛਣ ਸੰਕ੍ਰਮਿਤ ਜਾਨਵਰ ਦੇ ਕੱਟਣ ਉਪਰੰਤ ਤੁਰੰਤ ਸਾਹਮਣੇ ਨਹੀਂ ਆਉਂਦੇ, ਇਸ ’ਚ ਕੁੱਝ ਦਿਨਾਂ ਤੋਂ ਕੁੱਝ ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ, ਜੋ ਕੱਟ ਵਾਲੀ ਜਗ੍ਹਾ, ਵਾਇਰਸ ਦੀ ਤੀਬਰਤਾ ਅਤੇ ਵਾਇਰਸ ਦੀ ਕੇਂਦਰੀ ਨਸ ਪ੍ਰਣਾਲੀ ਤੋਂ ਦੂਰੀ ’ਤੇ ਨਿਰਭਰ ਕਰਦਾ ਹੈ। ਸ਼ੁਰੂਆਤੀ ਲੱਛਣ ਆਮ ਰੋਗਾਂ ਵਾਂਗ ਮਾਮੂਲੀ ਲੱਗਦੇ ਹਨ, ਜਿਵੇਂ ਬੁਖ਼ਾਰ, ਸਿਰ ਦਰਦ, ਆਮ ਕਮਜ਼ੋਰੀ ਅਤੇ ਬੇਚੈਨੀ ਹੁੰਦੀ ਹੈ। ਜਿਵੇਂ ਜਿਵੇਂ ਬਿਮਾਰੀ ਵਧਦੀ ਹੈ, ਖ਼ਾਸ ਲੱਛਣ ਪ੍ਰਗਟ ਹੋਣ ਲਗਦੇ ਹਨ, ਜਿਵੇਂ ਨੀਂਦ ਨਾ ਆਉਣਾ, ਚਿੰਤਾ, ਇਕ ਪਾਸੇ ਦੀ ਕਮਜ਼ੋਰੀ ਜਾਂ ਪਾਸਾ ਮਾਰਿਆ ਜਾਣਾ, ਅਜੀਬ-ਅਜੀਬ ਚੀਜ਼ਾਂ ਨਜ਼ਰ ਆਉਣੀਆਂ, ਮੂੰਹ ’ਚੋਂ ਵਧੇਰੇ ਪਾਣੀ ਨਿਕਲਣਾ ਜਾਂ ਲਾਰ ਵਗਣਾ, ਖਾਣਾ ਨਿਗਲਣ ਦੀ ਸਮੱਸਿਆ, ਦੌਰੇ ਪੈਣੇ ਤੇ ਪਾਣੀ ਤੋਂ ਡਰ ਲੱਗਣਾ ਆਦਿ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਤੇ ਮਨਬੀਰ ਸਿੰਘ ਨੇ ਦੱਸਿਆ ਕਿ ਵਿਸ਼ਵ ਰੇਬੀਜ਼ ਜਾਗਰੂਕਤਾ ਦਿਵਸ ਹਰ ਸਾਲ 28 ਸਤੰਬਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਜਾਨਵਰਾਂ ਦੇ ਵੱਢੇ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਸੈਮੀਨਾਰ ਦੀ ਸਮਾਪਤੀ ਉਪਰੰਤ ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਨੇ ਸਿਹਤ ਭਾਗ ਦੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦਾਨੀ ਸੱਜਣ ਦੇ ਸਹਿਯੋਗ ਨਾਲ ਭਰੀ ਪੂਰੇ ਸਾਲ ਦੀ ਫ਼ੀਸ, ਸਰਸਵਤੀ ਕਾਲਜ ’ਚ ਜੀ.ਐਨ.ਐੱਮ. ਕੋਰਸ ’ਚ ਕਰਵਾਇਆ ਦਾਖਲਾ ਅਗਲੀ ਖ਼ਬਰ ਵੱਖ-ਵੱਖ ਥਾਈਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।