30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਲਜਿੰਦਰ ਸਿੰਘ ਵੈਰੜ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਮੰਡੀ ਅਰਨੀਵਾਲਾ, 29 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰਾਂ ਵਿਚੋਂ ਇਕ ਅਤੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਰਹੇ ਬਲਜਿੰਦਰ ਸਿੰਘ ਵੈਰੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦਾ ਕਾਰਨ ਉਨ੍ਹਾਂ ਸਪਸ਼ਟ ਨਹੀਂ ਕੀਤਾ।

ਅਜੀਤ ਡੈਸਕ 30-09-2026
ਮੰਡੀ ਅਰਨੀਵਾਲਾ, 29 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰਾਂ ਵਿਚੋਂ ਇਕ ਅਤੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਰਹੇ ਬਲਜਿੰਦਰ ਸਿੰਘ ਵੈਰੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦਾ ਕਾਰਨ ਉਨ੍ਹਾਂ ਸਪਸ਼ਟ ਨਹੀਂ ਕੀਤਾ। ਉਨ੍ਹਾਂ ਆਪਣੀ ਸੋਸ਼ਲ ਮੀਡੀਆ ਹੈਂਡਲ ’ਤੇ ਪੋਸਟ ਪਾ ਕੇ ਕਿਹਾ ਕਿ ਅਸਤੀਫ਼ੇ ਦਾ ਕਾਰਨ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਜਾਵੇਗਾ। ਬਲਜਿੰਦਰ ਸਿੰਘ ਵੈਰੜ ਦੀ ਪਤਨੀ ਪਿੰਡ ਮੂਲਿਆਂਵਾਲੀ ਦੇ ਸਰਪੰਚ ਹਨ ਅਤੇ ਬਲਜਿੰਦਰ ਸਿੰਘ ਵੈਰੜ ਇਸ ਵੇਲੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਖ਼ਜ਼ਾਨਚੀ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਦਫ਼ਤਰ ਇੰਚਾਰਜ ਦੀਆਂ ਸੇਵਾਵਾਂ ਨਿਭਾ ਰਹੇ ਸਨ। ਦੱਸ ਦੇਈਏ ਕਿ ਉਨ੍ਹਾਂ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਹੁਣ ਅਸਤੀਫ਼ਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੇਤ ਕਈ ਹੋਰ ਜ਼ਿਲ੍ਹੇ ਅਹੁਦੇਦਾਰਾਂ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਬਾਅਦ ਵਿਚ ਪਾਰਟੀ ਹਾਈਕਮਾਂਡ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਵਲੋਂ ਫ਼ਿਲਹਾਲ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਆਪਣਾ ਫ਼ੈਸਲਾ ਰੋਕ ਲਿਆ ਸੀ। ਪਰ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਵਲੋਂ ਦਿੱਤੇ ਅਸਤੀਫ਼ੇ ਕਾਰਨ ਪਾਰਟੀ ਅੰਦਰਲੀ ਉਥੱਲ ਪੁਥਲ ਹੋਰ ਤੇਜ਼ ਹੋ ਸਕਦੀ ਹੈ ਅਤੇ ਜੇਕਰ ਕਹੀਏ ਕਿ ਹੋਰ ਵੀ ਆਗੂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਸਕਦੇ ਹਨ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਵਿਤਾ ਉਚਾਰਨ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਦਾਲਤ ਵਿਹੜੇ ’ਚ ਗੁੰਡਾਗਰਦੀ ਦੇ ਨੰਗੇ ਨਾਚ ਤੋਂ ਬਾਅਦ ਵਕੀਲਾਂ ਅਤੇ ਆਮ ਲੋਕਾਂ ’ਚ ਦਹਿਸ਼ਤ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।