30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੀ.ਐੱਸ.ਐਫ ਦੇ ਡੀ.ਆਈ.ਜੀ ਨੂੰ ਕਿਰਪਾ ਪ੍ਰਸਾਦ ਭੇਟ ਕੀਤਾ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸੀਮਾ ਸੁਰੱਖਿਆ ਬਲ ਦੇ ਡੀ. ਆਈ.

ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ ਦਿਨੇਸ਼ ਕੁਮਾਰ ਨੇ ਆਪਣੇ ਪਰਿਵਾਰ ਸਮੇਤ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਚ ਮੱਥਾ ਟੇਕ ਕੇ ਬਜਰੰਗ ਬਲੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਅਤੇ ਲੀਲਾਧਰ ਸ਼ਰਮਾ ਨੇ ਡੀ.ਆਈ.ਜੀ ਦਿਨੇਸ਼ ਕੁਮਾਰ, ਉਨ੍ਹਾਂ ਦੀ ਧਰਮ-ਪਤਨੀ ਰਾਣੀ ਸਿੰਘ ਅਤੇ ਪੁੱਤਰਾਂ ਮੀਤੁਲ ਅਤੇ ਅਦਿੱਤਿਆ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਬਾਬਾ ਦਾ ਕਿਰਪਾ ਪ੍ਰਸਾਦ ਭੇਟ ਕੀਤਾ। ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸੁਭਾਸ਼ ਖੁੰਗਰ ਨੇ ਮੰਦਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਅਫ਼ੀਮ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਵਿਤਾ ਉਚਾਰਨ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।