30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਿਹਾ, ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ, ਪੁਲਿਸ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਅਬੋਹਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਭਾਦੂ ਨੇ ਦੋਸ਼ ਲਾਇਆ ਕਿ ਸ਼ਹਿਰ ਵਿਚ ਨਸ਼ੇ ਅਤੇ ਅਪਰਾਧ ਦੀ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ।

ਅਬੋਹਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ। ਅਜੀਤ ਤਸਵੀਰ 30-09-2026
ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਅਬੋਹਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਭਾਦੂ ਨੇ ਦੋਸ਼ ਲਾਇਆ ਕਿ ਸ਼ਹਿਰ ਵਿਚ ਨਸ਼ੇ ਅਤੇ ਅਪਰਾਧ ਦੀ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ੇ ਦੀ ਕਥਿਤ ਓਵਰ ਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ਦੀ ਅਸਲ ਤਸਵੀਰ ਸਾਹਮਣੇ ਲਿਆਉਣ ਲਈ ਹਰੇਕ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਅਤੇ ਪੋਸਟਮਾਰਟਮ ਵਰਗੀ ਕਾਨੂੰਨੀ ਪ੍ਰਕਿਰਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ’ਤੇ ਠੱਲ੍ਹ ਪਾਈ ਜਾਵੇ ਅਤੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ ਤਾਂ ਨੌਜਵਾਨਾਂ ਨੂੰ ਇਸ ਦਲਦਲ ਤੋਂ ਬਚਾਇਆ ਜਾ ਸਕਦਾ ਹੈ। ਸੁਧੀਰ ਭਾਦੂ ਨੇ ਹਾਲ ਹੀ ਵਿਚ ਸੰਤ ਨਗਰ ਵਿਖੇ ਦਿਨ-ਦਿਹਾੜੇ ਅਜੇ ਕੁਮਾਰ ਨਾਂ ਦੇ ਨੌਜਵਾਨ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਹਥਿਆਰ ਦਿਖਾ ਕੇ ਲੁੱਟ ਖੋਹ, ਚੇਨ ਸਨੈਚਿੰਗ ਅਤੇ ਚੋਰੀ ਵਰਗੀਆਂ ਘਟਨਾਵਾਂ ਹੁਣ ਆਮ ਹੋ ਗਈਆਂ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਅਪਰਾਧੀਆਂ ਦੇ ਮਨਾਂ ਵਿਚੋਂ ਪੁਲਿਸ ਦਾ ਡਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਅਸੁਰੱਖਿਆ ਦਾ ਮਾਹੌਲ ਇਸ ਹੱਦ ਤੱਕ ਵਧ ਗਿਆ ਹੈ ਕਿ ਲੋਕ ਰਾਤ ਵੇਲੇ ਘਰਾਂ ਤੋਂ ਬਾਹਰ ਨਿਕਲਣ ਤੋਂ ਕਤਰਾਉਂਦੇ ਹਨ। ਔਰਤਾਂ ਗਹਿਣੇ ਪਾ ਕੇ ਜਾਂ ਮੋਬਾਈਲ ਫ਼ੋਨ ’ਤੇ ਗੱਲ ਕਰਦਿਆਂ ਬਾਹਰ ਨਿਕਲਣ ਤੋਂ ਡਰਦੀਆਂ ਹਨ। ਭਾਦੂ ਨੇ ਦਾਅਵਾ ਕੀਤਾ ਕਿ ਦਹਿਸ਼ਤ ਦੇ ਇਸ ਮਾਹੌਲ ਕਾਰਨ ਵੱਡੀ ਗਿਣਤੀ ਵਿਚ ਵਪਾਰੀ ਅਬੋਹਰ ਤੋਂ ਆਪਣਾ ਕਾਰੋਬਾਰ ਸਮੇਟ ਕੇ ਦੂਜੇ ਰਾਜਾਂ ਵਿਚ ਸ਼ਿਫ਼ਟ ਹੋ ਰਹੇ ਹਨ। ਸੁਧੀਰ ਭਾਦੂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੀ ਸਪਲਾਈ ਲਾਈਨ ਨੂੰ ਤੁਰੰਤ ਤੋੜਿਆ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਮੁੜ-ਵਸੇਬਾ ਤੇ ਜਾਗਰੂਕਤਾ ਮੁਹਿੰਮਾਂ ਮਜ਼ਬੂਤ ਕੀਤੀਆਂ ਜਾਣ।
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਜ਼ਿਲ੍ਹਾ ਫ਼ਾਜ਼ਿਲਕਾ ਸਕੱਤਰ ਬਣਨ ’ਤੇ ਕੇਵਲ ਸੁਖੀਜਾ ਨੂੰ ਵਧਾਈ ਦੇਣ ਪਹੁੰਚੇ ਸਾਬਕਾ ਵਿਧਾਇਕ... ਅਗਲੀ ਖ਼ਬਰ ਸਵਰਨਜੀਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।