ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ ਵਿਚ ਚਾਣਕਿਆ ਸਕੂਲ ਨੇ ਹਾਸਿਲ ਕੀਤਾ ਦੂਜਾ ਸਥਾਨ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਖੋ-ਖੋ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੇ ਆਪਣੀ ਤੇਜ਼ ਗਤੀ, ਬਿਹਤਰੀਨ ਰਣਨੀਤੀ ਅਤੇ ਟੀਮ ਭਾਵਨਾ ਨਾਲ ਵਿਰੋਧੀ ਟੀਮਾਂ ਨੂੰ ਕੜੀ ਟੱਕਰ ਦਿੱਤੀ।
ਅਜੀਤ ਡੈਸਕ
30-09-2026