01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਹਾਨ ਕੀਰਤਨ ਦਰਬਾਰ 4 ਨੂੰ

ਅਬੋਹਰ, 30 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਵਲੋਂ ਸੁਸਾਇਟੀ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਮਾਸਟਰ ਕੁਲਵੰਤ ਰਾਏ ਕੰਤੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹੱਡੀਆਂ, ਜੋੜਾਂ ਤੇ ਦਰਦਾਂ ਦੇ ਮੁਫ਼ਤ ਇਲਾਜ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਹਾਨ ਕੀਰਤਨ ਦਰਬਾਰ 4 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6:15 ਤੋਂ ਰਾਤ 9:30 ਵਜੇ ਤੱਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਫ਼ਾਜ਼ਿਲਕਾ ਰੋਡ ਅਬੋਹਰ ਵਿਖੇ ਹੋਵੇਗਾ।

ਅਜੀਤ ਡੈਸਕ 01-10-2026
ਅਬੋਹਰ, 30 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਵਲੋਂ ਸੁਸਾਇਟੀ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਮਾਸਟਰ ਕੁਲਵੰਤ ਰਾਏ ਕੰਤੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹੱਡੀਆਂ, ਜੋੜਾਂ ਤੇ ਦਰਦਾਂ ਦੇ ਮੁਫ਼ਤ ਇਲਾਜ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਹਾਨ ਕੀਰਤਨ ਦਰਬਾਰ 4 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6:15 ਤੋਂ ਰਾਤ 9:30 ਵਜੇ ਤੱਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਫ਼ਾਜ਼ਿਲਕਾ ਰੋਡ ਅਬੋਹਰ ਵਿਖੇ ਹੋਵੇਗਾ। ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਭੁੱਲਰ, ਸੁਖਚੈਨ ਸਿੰਘ, ਬੀਬੀ ਸੁਰਿੰਦਰ ਕੌਰ ਤੇ ਗੁਰਮਿੰਦਰ ਸਿੰਘ ਰਾਜ ਚਲਾਣਾ (ਯੂ.ਐੱਸ.ਏ) ਵਲੋਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸਮਾਗਮ ਦੌਰਾਨ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਪਦਮਸ੍ਰੀ ਸਵ.ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸ਼ਾਗਿਰਦ, ਭਾਈ ਸੁਰਜੀਤ ਸਿੰਘ ਖ਼ਾਲਸਾ ਤੇ ਭਾਈ ਗਗਨਦੀਪ ਸਿੰਘ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜੋਗਾ ਸਿੰਘ ਭੁੱਲਰ, ਮਾਸਟਰ ਕੁਲਵੰਤ ਰਾਏ ਕੰਤੀ, ਗੁਰਵਿੰਦਰ ਸਿੰਘ ਵਿਪਨ ਤੇ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਡਾ.ਐੱਸ.ਪੀ. ਸਿੰਘ ਉਬਰਾਏ ਦੇ ਉਪਰਾਲੇ ਨਾਲ ਸੁਸਾਇਟੀ ਵਲੋਂ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਅਬੋਹਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ 10 ਨਵੰਬਰ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਗੁਰਮਿੰਦਰ ਸਿੰਘ ਰਾਜ ਚਲਾਣਾ ਵਲੋਂ ਸਵ.ਵੀਰ ਸੁਰਿੰਦਰ ਸਿੰਘ ਚਲਾਣਾ ਦੀ ਯਾਦ ਵਿਚ ਕਰਵਾਏ ਜਾਣਗੇ। ਲੋੜਵੰਦ ਪਰਿਵਾਰ 25 ਅਕਤੂਬਰ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਜਾਂ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਅਬੋਹਰ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਡਾ.ਸਾਹਿਲ ਮਿੱਤਲ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁਖਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡਾਂ ’ਚ ਕੀਤੀਆਂ ਬੈਠਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।