04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਪਾਲ ਸਿੰਘ ਪੁੱਤਰ ਦਰਗਾਹੀ ਰਾਮ ਵਾਸੀ ਅਮੀਰ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੱਸ ਅੱਡਾ ਅਮੀਰ ਖ਼ਾਸ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਸਨਿਚਰਵਾਰ, 1 ਅਗਸਤ, 2026 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਪਾਲ ਸਿੰਘ ਪੁੱਤਰ ਦਰਗਾਹੀ ਰਾਮ ਵਾਸੀ ਅਮੀਰ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੱਸ ਅੱਡਾ ਅਮੀਰ ਖ਼ਾਸ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ। ਪੁਲਿਸ ਨੇ ਉਕਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੰਚਾਇਤੀ ਰੀਪਰ ਚੋਰੀ ਕਰਨ ਤੇ ਕੈਮਰੇ ਤੋੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪੰਚਾਇਤੀ ਸੰਦ ਚੋਰੀ ਕਰਨ ਅਤੇ ਕੈਮਰੇ ਤੋੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਖ਼ਸ਼ੀਸ਼ ਸਿੰਘ ਸਰਪੰਚ ਵਾਸੀ ਢਾਣੀ ਪੰਜਾਬਾਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ਿੰਗਾਰਾ ਸਿੰਘ ਪੁੱਤਰ ਕਸ਼ਮੀਰ ਸਿੰਘ, ਸਨਮਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਅਸ਼ੋਕ ਸਿੰਘ ਪੁੱਤਰ ਜਗਤਾਰ ਸਿੰਘ, ਸੰਦੀਪ ਸਿੰਘ ਉਰਫ਼ ਸ਼ੀਪੂ ਪੁੱਤਰ ਬਲਕਾਰ ਸਿੰਘ ਵਾਸੀ ਢਾਣੀ ਪੰਜਾਬਾਪੁਰਾ ਵਲੋਂ ਗਰਾਮ ਪੰਚਾਇਤ ਦਾ ਰੀਪਰ ਟਰੈਕਟਰ ਮਗਰ ਪਾ ਕੇ ਚੋਰੀ ਕਰ ਲਿਆ ਗਿਆ ਤੇ ਕੈਮਰਿਆਂ ਦੀ ਤੋੜ-ਭੰਨ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਰਾਈਸ ਮਿਲ ’ਚੋਂ 70 ਬੈਗ ਬਾਸਮਤੀ ਚੌਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਰਾਈਸ ਮਿਲ ’ਚੋਂ 70 ਬੈਗ ਬਾਸਮਤੀ ਚੌਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੀਪਕ ਕੁਮਾਰ ਮਹਿਤਾ ਪੁੱਤਰ ਪ੍ਰੇਮ ਨਾਥ ਮਹਿਤਾ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਗੁਰੂ ਕਿਰਪਾ ਐਗਰੋ ਇੰਡਸਟਰੀ ਕੀੜਿਆਂ ਵਾਲੀ ਰਾਈਸ ਮਿਲ ਦੀ ਕੰਧ ਪਾੜ ਕੇ ਅਣਪਛਾਤੇ ਵਿਅਕਤੀਆਂ ਵਲੋਂ ਲਗਭਗ 70 ਬੈਗ ਬਾਸਮਤੀ ਚੌਲ ਚੋਰੀ ਕਰ ਲਏ ਗਏ ਹਨ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲਾ ਇਕ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੇਮ-ਨਾਲ਼ਾ ਚੰਦਭਾਨ ਡਰੇਨ ਲਾਧੂਕਾ ਦੇ ਪੁਲ ਨੇੜੇ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਸ਼ੱਕੀ ਹਰਕਤਾਂ ਕਰਦਾ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਬਿਸ਼ੰਬਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨਵਾਂ ਸਲੇਮਸ਼ਾਹ ਕੋਲੋਂ ਲਾਈਟਰ, ਪੰਨੀ ਤੇ 10 ਰੁਪਏ ਦਾ ਰੋਲ ਕੀਤਾ ਨੋਟ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਔਰਤ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਉਪ ਨਿਰੀਖਕ ਸੁਖਮੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨੇੜੇ ਟੀ-ਪੁਆਇੰਟ ਸਲੇਮਸ਼ਾਹ ਰੋਡ ਫ਼ਾਜ਼ਿਲਕਾ ਪੁੱਜੀ ਤਾਂ ਇਕ ਦਰਖ਼ਤ ਹੇਠ ਖੜ੍ਹੀ ਔਰਤ ਸੀਮਾ ਰਾਣੀ ਪਤਨੀ ਜਸਵੀਰ ਸਿੰਘ ਵਾਸੀ ਗਲੀ ਨੰਬਰ 1 ਧੀਂਗੜਾ ਕਾਲੋਨੀ ਫ਼ਾਜ਼ਿਲਕਾ ਕੋਲੋਂ 4 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਪਰਵਾਹੀ ਨਾਲ ਕੈਂਟਰ ਚਲਾ ਕੇ ਸਕੂਟਰੀ ਸਵਾਰ ਲੜਕੀ ਦੀ ਜਾਨ ਲੈਣ ਵਾਲੇ ਚਾਲਕ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਲਾਪਰਵਾਹੀ ਨਾਲ ਵਾਹਨ ਚਲਾ ਕੇ ਲੜਕੀ ਦੀ ਜਾਨ ਲੈਣ ਵਾਲੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਬੁਰਜ ਹਨੂਮਾਨਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸ ਦੀ ਪੋਤਰੀ ਸੁਖਮਨ ਕੌਰ ਸਕੂਟਰੀ ’ਤੇ ਸਵਾਰ ਹੋ ਕੇ ਵਾਪਸ ਘਰ ਜਾ ਰਹੀਆਂ ਸਨ ਤਾਂ ਡੱਬਵਾਲਾ ਕਲਾਂ ਪਾਸ ਕੈਂਟਰ ਚਾਲਕ ਗੁਰਭੇਜ ਸਿੰਘ ਪੁੱਤਰ ਸਰਮੈਲ ਸਿੰਘ ਵਾਸੀ ਮੁਰਾਦ ਵਾਲਾ ਦਲ ਸਿੰਘ ਨੇ ਆਪਣੇ ਕੈਂਟਰ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਦੀ ਸਕੂਟਰੀ ਵਿਚ ਮਾਰਿਆ ਕੈਂਟਰ ਲੜਕੀ ਦੇ ਸਿਰ ਉੱਪਰੋਂ ਲੰਘਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਟਾਹਲੀ ਵਾਲਾ ਬੋਦਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਚਾਹਲਾਂ ਨੂੰ ਜਾਂਦੀ ਲਿੰਕ ਰੋਡ ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਨੂੰ ਦੇਖ ਕੇ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ। ਪੁਲਿਸ ਵਲੋਂ ਅੰਗਰੇਜ਼ ਸਿੰਘ ਪੁੱਤਰ ਪੰਜਾ ਸਿੰਘ ਅਤੇ ਬਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਖਿਓਵਾਲਾ ਬੋਦਲਾ ਨੂੰ ਕਾਬੂ ਕਰਕੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਦਸਮੇਸ਼ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਗੋਪੀ ਚੰਦ ਆਰੀਆ ਮਹਿਲਾ ਕਾਲਜ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।