ਸਲੇਮਸ਼ਾਹ ਸਰਕਾਰੀ ਗਊਸ਼ਾਲਾ ’ਚ ਗਊਆਂ ਦੀ ਸੇਵਾ-ਸੰਭਾਲ ਦੀ ਅਮਨ ਅਰੋੜਾ ਵਲੋਂ ਸ਼ਲਾਘਾ
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਤੇ ਇੱਥੇ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਕੰਮ ਕਰ ਰਹੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਾਰੇ ਜਾਣਕਾਰੀ ਹਾਸਲ ਕੀਤੀ।
ਫ਼
ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਨ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਹੋਰ। ਅਜੀਤ ਤਸਵੀਰ
07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਤੇ ਇੱਥੇ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਕੰਮ ਕਰ ਰਹੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਮੌਜੂਦ ਸਨ। ਦੌਰੇ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਗਊਸ਼ਾਲਾ ਵਿਚ ਲਗਭਗ 650 ਗਊਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ, ਜਿਸ ਵਿਚ ਸਥਾਨਕ ਵਸਨੀਕਾਂ ਅਤੇ ਪੰਜਾਬ ਸਰਕਾਰ ਦੇ ਸਬੰਧਿਤ ਅਧਿਕਾਰੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪਸ਼ੂਆਂ ਦੀ ਸੇਵਾ ਅਤੇ ਸਾਂਭ-ਸੰਭਾਲ ਇੱਕ ਨੇਕ ਕਾਰਜ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਉਪਰਾਲਿਆਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਗਊਸ਼ਾਲਾ ਵਿਖੇ ਮੌਜੂਦ ਆਮ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਊਵੰਸ ਦੀ ਸਾਂਭ-ਸੰਭਾਲ ਵਿਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬੇਸਹਾਰਾ ਗਊਵੰਸ ਦੀ ਸੰਭਾਲ ਲਈ ਵੱਧ ਤੋਂ ਵੱਧ ਦਾਨ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਬੀ.ਡੀ.ਪੀ.ਓ. ਲਾਲ ਸਿੰਘ ਅਤੇ ਸਰਕਾਰੀ ਗਊਸ਼ਾਲਾ ਦਾ ਸਟਾਫ਼ ਹਾਜ਼ਰ ਸੀ।