07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਰਹੀਆਂ ਜੇਤੂ

ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ, ਕਾਲਜ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫਾਜ਼ਿਲਕਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ‘ਚ ਅਹਿਮ ਸਥਾਨ ਹਾਸਲ ਕੀਤੇ। ਕਾਲਜ ਦੀਆਂ ਵਿਦਿਆਰਥਣਾਂ ਨੇ ਅੰਡਰ-21 ਵਰਗ ਦੇ ਖੋ-ਖੋ ਮੁਕਾਬਲੇ ‘ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।

ਅਜੀਤ ਡੈਸਕ 07-10-2026
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ, ਕਾਲਜ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫਾਜ਼ਿਲਕਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ‘ਚ ਅਹਿਮ ਸਥਾਨ ਹਾਸਲ ਕੀਤੇ। ਕਾਲਜ ਦੀਆਂ ਵਿਦਿਆਰਥਣਾਂ ਨੇ ਅੰਡਰ-21 ਵਰਗ ਦੇ ਖੋ-ਖੋ ਮੁਕਾਬਲੇ ‘ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਦੀਆਂ ਖਿਡਾਰਨਾਂ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅਥਲੈਟਿਕਸ ਦੀਆਂ ਵੱਖ-ਵੱਖ ਈਵੈਂਟਾਂ ‘ਚ ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਅਥਲੈਟਿਕਸ ‘ਚ ਰਿਤੂ ਨੇ 400 ਮੀਟਰ ਹਰਡਲਜ਼ ‘ਚ ਪਹਿਲਾ ਅਤੇ 100 ਮੀਟਰ ਹਰਡਲਜ਼ ’ਚ ਦੂਜਾ ਸਥਾਨ ਹਾਸਲ ਕੀਤਾ। ਜਦਕਿ ਸਨੇਹਾ ਨੇ ਟ੍ਰਿਪਲ ਜੰਪ ‘ਚ ਤੀਜਾ ਅਤੇ ਨੇਹਾ ਨੇ ਹਾਈ ਜੰਪ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਕਾਲਜ ਦੇ ਖੇਡ ਖੇਤਰ ’ਚ ਇਕ ਹੋਰ ਪ੍ਰਾਪਤੀ ਜੋੜਦਿਆਂ ਸੰਸਥਾ ਨੂੰ ਮਾਣਮੱਤਾ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਸਮਰੱਥਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਸੇ ਉਤਸ਼ਾਹ ਅਤੇ ਮਿਹਨਤ ਨਾਲ ਖੇਡਾਂ ’ਚ ਅੱਗੇ ਵਧਣ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ’ਚ ਪੈਨੇਸੀਆ ਸਕੂਲ ਦੇ ਨੈੱਟਬਾਲ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਏਂਜਲਸ ਵਰਲਡ ਸਕੂਲ ਦੇ ਬੱਚਿਆਂ ਨੇ ਕੀਤਾ ਗਊਸ਼ਾਲਾ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।