08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਫ਼ਾਜ਼ਿਲਕਾ ਪੁਲਿਸ ਨੇ 130 ਗੁਆਚੇ ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਐੱਸ. ਐੱਸ.

ਸੀ.ਈ.ਆਈ.ਆਰ.ਪੋਰਟਲ ਦੀ ਮਦਦ ਨਾਲ ਬਰਾਮਦ ਕੀਤੇ ਗਏ ਗੁੰਮਸ਼ੁਦਾ ਮੋਬਾਈਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪਦੇ ਹੋਏ ਫ਼ਾਜ਼ਿਲਕਾ ਪੁਲਿਸ ਦੇ ਅਧਿਕਾਰੀ। ਅਜੀਤ ਤਸਵੀਰ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਈਬਰ ਕ੍ਰਾਈਮ ਥਾਣੇ ਦੀ ਪੁਲਿਸ ਵਲੋਂ ਗੁੰਮਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ 130 ਮੋਬਾਈਲ ਫ਼ੋਨ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਮੋਬਾਈਲ ਫ਼ੋਨ ਵਾਪਸ ਮਿਲਣ ’ਤੇ ਲੋਕਾਂ ਨੇ ਫ਼ਾਜ਼ਿਲਕਾ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਲੋਕ-ਹਿਤੈਸ਼ੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਰਾਹੀਂ ਵੀ ਸਮੇਂ-ਸਮੇਂ ’ਤੇ ਗੁੰਮ ਜਾਂ ਚੋਰੀ ਹੋਏ ਮੋਬਾਈਲ ਫ਼ੋਨ ਬਰਾਮਦ ਕਰ ਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਜਾਂਦੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋਣ ਦੀ ਸੂਰਤ ਵਿਚ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਈਬਰ ਕ੍ਰਾਈਮ ਥਾਣੇ ਨਾਲ ਸੰਪਰਕ ਕਰਨ ਦੇ ਨਾਲ ਸੀ.ਈ.ਆਈ.ਆਰ. ਪੋਰਟਲ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾਵੇ। ਇਸ ਨਾਲ ਮੋਬਾਈਲ ਨੂੰ ਆਈ.ਐਮ.ਈ.ਆਈ. ਨੰਬਰ ਰਾਹੀਂ ਬਲਾਕ ਕਰਨ ਤੇ ਉਸ ਦੀ ਭਾਲ ਤੇ ਬਰਾਮਦਗੀ ਵਿਚ ਮਦਦ ਮਿਲਦੀ ਹੈ। ਸੀ.ਈ.ਆਈ.ਆਰ.ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਵੱਲੋਂ ਚਲਾਇਆ ਜਾਂਦਾ ਹੈ ਜਿਸ ਰਾਹੀਂ ਗੁੰਮ ਜਾਂ ਚੋਰੀ ਹੋਏ ਮੋਬਾਈਲ ਫ਼ੋਨ ਨੂੰ ਆਈ.ਐਮ.ਈ.ਆਈ.ਨੰਬਰ ਦੇ ਆਧਾਰ ’ਤੇ ਬੰਦ ਕੀਤਾ ਜਾ ਸਕਦਾ ਹੈ। ਪੁ ਲਿਸ ਵਲੋਂ ਉਪਲਬਧ ਜਾਣਕਾਰੀ ਦੀ ਮਦਦ ਨਾਲ ਮੋਬਾਈਲ ਦੀ ਭਾਲ ਕੀਤੀ ਜਾਂਦੀ ਹੈ ਤੇ ਬਰਾਮਦ ਹੋਣ ਉਪਰੰਤ ਉਸ ਨੂੰ ਅਸਲ ਮਾਲਕ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਕੈਂਪ ਆਫ਼ਿਸ ’ਚ ਛਾਪੇਮਾਰੀ ਭਾਜਪਾ ਦੀ ਗੰਦੀ ਰਾਜਨੀਤੀ ਦਾ ਹਿੱਸਾ- ਅਰੁਣ ਨਾਰੰਗ ਅਗਲੀ ਖ਼ਬਰ ਦੁਆਬਾ ਜ਼ੋਨ ਦੇ ਗੁਰਮਤਿ ਤੇ ਨਰੋਈ ਸਿਹਤ ਮੁਕਾਬਲਿਆਂ ’ਚ 350 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।