ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸੰਗਤ ਦੇ ਸਹਿਯੋਗ ਨਾਲ ਸ਼ਬਦ ਗੁਰੂ ਪ੍ਰਚਾਰ ਯਾਤਰਾ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਪੁੱਜੇ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ।
ਅਜੀਤ ਡੈਸਕ
08-10-2026