08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਣਕ ਦੇ ਭਾਅ ’ਚ ਨਿਗੂਣੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ- ਕੇ.ਐੱਮ.ਐੱਮ.

ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਗੁਰੂਹਰਸਹਾਏ ਇਕਾਈ ਦੀ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਤੇ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵੀ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ।

ਅਜੀਤ ਡੈਸਕ 08-10-2026
ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਗੁਰੂਹਰਸਹਾਏ ਇਕਾਈ ਦੀ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਤੇ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵੀ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਮਤੜ ਨੇ ਦੱਸਿਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਵਲੋਂ 15 ਅਕਤੂਬਰ ਤੱਕ ਦਾ ਸਮਾਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਨਿਰਧਾਰਿਤ ਸਮੇਂ ਅੰਦਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੇ.ਐੱਮ.ਐੱਮ. ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੀ ਪੂਰਤੀ ਕਰਨਾ ਮੁਸ਼ਕਲ ਹੈ। ਉਨ੍ਹਾਂ ਮੰਗ ਕੀਤੀ ਕਿ ਕਣਕ ਦਾ ਭਾਅ ਡਾ.ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ 3500 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਜਾਵੇ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਦੀ ਵੀ ਨਿਖੇਧੀ ਕੀਤੀ ਗਈ। ਇ ਸ ਮੌਕੇ ਕੁਲਵੰਤ ਸਿੰਘ, ਫੁਮਨ ਸਿੰਘ, ਸੂਬੇਗ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਪਿਆਰਾ ਸਿੰਘ, ਬਿੰਦਰ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਸ਼ਾਮ ਸਿੰਘ, ਗੁਰਪ੍ਰੀਤ ਸਿੰਘ, ਸੀਮਾ ਰਾਣੀ, ਕਾਜਲ ਰਾਣੀ, ਰਾਜ ਰਾਣੀ, ਕੋਮਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਸੇਵਾ ਸੰਕਲਪ ਨੂੰ ਸਮਰਪਿਤ ਭਾਜਪਾ ਵਲੋਂ ਫ਼ਿਰੋਜ਼ਪੁਰ ’ਚ ਵਿਸ਼ਾਲ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।