08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਨਗਣਨਾ 2027 ਦੇ ਦੂਜੇ ਫ਼ੇਜ਼ ਸਬੰਧੀ ਫ਼ਾਜ਼ਿਲਕਾ ’ਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਟਰੇਨਿੰਗ ਮੁਕੰਮਲ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਜਨਗਣਨਾ 2027 ਦੇ ਦੂਜੇ ਫ਼ੇਜ਼ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਟਰੇਨਿੰਗ ਦਾ ਪਹਿਲਾ ਬੈਚ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.

ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਜਨਗਣਨਾ 2027 ਦੇ ਦੂਜੇ ਫ਼ੇਜ਼ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਟਰੇਨਿੰਗ ਦਾ ਪਹਿਲਾ ਬੈਚ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 5 ਤੋਂ 7 ਅਕਤੂਬਰ ਤੱਕ ਚੱਲੇ ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਫ਼ਾਜ਼ਿਲਕਾ ਤਹਿਸੀਲ ਤੇ ਅਰਬਨ ਦੇ 5 ਬੈਚਾਂ ਦੇ ਲਗਭਗ 250 ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ 10 ਫ਼ੀਲਡ ਟਰੇਨਰਾਂ ਵਲੋਂ ਸਿਖਲਾਈ ਦਿੱਤੀ ਗਈ। 9 ਅਕਤੂਬਰ ਤੱਕ ਜਲਾਲਾਬਾਦ ਅਤੇ ਅਬੋਹਰ ਵਿਖੇ ਵੀ ਪਹਿਲਾ ਬੈਚ ਸ਼ੁਰੂ ਹੋ ਜਾਵੇਗਾ। ਟਰੇਨਿੰਗ ਦੀ ਚੈਕਿੰਗ ਕਰਨ ਪਹੁੰਚੇ ਚੰਡੀਗੜ੍ਹ ਤੋਂ ਸੈਂਸਜ ਵਿਭਾਗ ਦੇ ਜੁਆਇੰਟ ਡਾਇਰੈਕਟਰ ਆਰ.ਪੀ. ਸਿੰਘ ਤੇ ਜ਼ਿਲ੍ਹਾ ਸੈਂਸਜ ਕੋਆਰਡੀਨੇਟਰ ਕਾਰਤਿਕ ਆਰਿਆ ਨੇ ਸਮੂਹ ਸਟਾਫ਼ ਨੂੰ ਜਨਗਣਨਾ ਦੇ ਕੰਮ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਣ ਤੇ ਆਪਣੀ ਡਿਊਟੀ ਪੂਰੀ ਨਿਸ਼ਠਾ ਨਾਲ ਨਿਭਾਉਣ ਦੇ ਹੁਕਮ ਦਿੱਤੇ। ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ, ਈ.ਓ. ਵੀਰ ਵਿਕਰਮ ਧੂੜਿਆ ਸਮੇਤ ਜ਼ਿਲ੍ਹਾ ਅਤੇ ਤਹਿਸੀਲ ਸੈਂਸਜ਼ ਸੈੱਲ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ’ਚ ਹਫ਼ਤਾਵਾਰੀ ਸਤਿਸੰਗ ਕਰਵਾਇਆ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਚੱਕ ਖੁੜੰਜ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਨੂੰ ਮਿਲਿਆ ਮਾਲਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।