08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਸਵਨਾ ਵਲੋਂ ਪਿੰਡਾਂ ਤੇ ਵਾਰਡਾਂ ’ਚ ਜਨ ਸਭਾਵਾਂ, ਮੌਕੇ ’ਤੇ ਹੀ ਕੀਤਾ ਸਮੱਸਿਆਵਾਂ ਦਾ ਹੱਲ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਫ਼ਤਿਹਗੜ੍ਹ ਤੇ ਹੌਜ਼ ਗੰਧੜ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਨੇ ਮਾਨ ਸਰਕਾਰ ਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਆਪਣਾ ਪੂਰਾ ਸਮਰਥਨ ਦਿੱਤਾ।

ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਫ਼ਤਿਹਗੜ੍ਹ ਤੇ ਹੌਜ਼ ਗੰਧੜ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਨੇ ਮਾਨ ਸਰਕਾਰ ਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਆਪਣਾ ਪੂਰਾ ਸਮਰਥਨ ਦਿੱਤਾ। ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਹਲਕਾ ਫ਼ਾਜ਼ਿਲਕਾ ਦੇ ਲੋਕ ਉਨ੍ਹਾਂ ਦੇ ਪਰਿਵਾਰ ਵਾਂਗ ਹਨ ਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਰ ਵਰਗ ਦੇ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਦਲਮੀਰ ਖੇੜਾ ਵਿਚ ਡੋਰ-ਟੂ-ਡੋਰ ਮੁਹਿੰਮ ਜਾਰੀ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ’ਚ ਹਫ਼ਤਾਵਾਰੀ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।