10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੈਗਾ ਪੀ.ਟੀ.ਐਮ. ਦੌਰਾਨ ਐੱਚ.ਪੀ.ਵੀ. ਵੈਕਸੀਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਮੈਗਾ ਪੀ. ਟੀ.

ਅਜੀਤ ਡੈਸਕ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਮੈਗਾ ਪੀ.ਟੀ.ਐਮ. ਦੌਰਾਨ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਮਾਪਿਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਤੇ ਇਸ ਟੀਕਾਕਰਨ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਰਿੰਕੂ ਨੇ ਦੱਸਿਆ ਕਿ ਐੱਚ.ਪੀ.ਵੀ. ਵਾਇਰਸ ਦੀ ਲਾਗ ਕਾਰਨ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋ ਸਕਦੀ ਹੈ, ਜਿਸ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਪ੍ਰਭਾਵਸ਼ਾਲੀ ਹੈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸਿਹਤ ਵਿਭਾਗ ਦੀਆਂ ਪੈਰਾ-ਮੈਡੀਕਲ ਟੀਮਾਂ ਨੇ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਅਗਲੀ ਖ਼ਬਰ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਦਰਸ਼ਨਾਂ ਸਦਕਾ ਸਕਾਲਰਸ਼ਿਪ ਮੋਰਚਾ ਜਿੱਤਿਆ- ਧਰਮੂ ਵਾਲਾ, ਸਟਾਲਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।