12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲੋਕਤੰਤਰ ਦੀ ਮਰਿਆਦਾ ਤੇ ਵੋਟ ਦੇ ਅਧਿਕਾਰ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਡਾ.ਸੁਹਾਨੀ ਡੋਡਾ

ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਲੋਕਤੰਤਰ ਦੀ ਮਰਿਆਦਾ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਚੰਡੀਗੜ੍ਹ ਵਿਖੇ ਸੀ.

ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਲੋਕਤੰਤਰ ਦੀ ਮਰਿਆਦਾ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਚੰਡੀਗੜ੍ਹ ਵਿਖੇ ਸੀ.ਜੇ.ਪੀ. ਦੇ ਰੋਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਤੰਤਰ ਵਿਰੋਧੀ ਵਰਤਾਰੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਡਾ. ਸੁਹਾਨੀ ਡੋਡਾ ਨੇ ਪੁਰਜ਼ੋਰ ਮੰਗ ਕੀਤੀ ਕਿ ਵੋਟਾਂ ਵਿਚ ਹੋਈ ਧਾਂਦਲੀ ਦੇ ਦੋਸ਼ਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਸਬੰਧਿਤ ਅਧਿਕਾਰੀਆਂ ਤੇ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਾਜ਼ਿਲਕਾ ਤੇ ਅਬੋਹਰ ਦਾ ਡਾਇਰੈਕਟਰ ਡਾ. ਸੁਨੀਲ ਬੰਸਲ ਨੇ ਕੀਤਾ ਦੌਰਾ ਅਗਲੀ ਖ਼ਬਰ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।