13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸਮਾਜ ਸੇਵੀ ਕਰਨ ਗਿਲਹੋਤਰਾ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨਾਂ ਦੌਰਾਨ ਫ਼ਾਜ਼ਿਲਕਾ ਵਿਚ ਪਈ ਭਾਰੀ ਬਾਰਸ਼ ਕਾਰਨ ਨਵੀਂ ਅਨਾਜ ਮੰਡੀ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨਾਲ-ਨਾਲ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਸਮਾਜਸੇਵੀ ਕਰਨ ਗਿਲਹੋਤਰਾ ਨਵੀਂ ਅਨਾਜ ਮੰਡੀ ਵਿਖੇ ਪਹੁੰਚੇ।

ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਵਿਖੇ ਆੜ੍ਹਤੀਆਂ-ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸਮਾਜਸੇਵੀ ਕਰਨ ਗਿਲਹੋਤਰਾ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਚਦੇਵਾ ਗੋਲਡੀ। ਅਜੀਤ ਤਸਵੀਰ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨਾਂ ਦੌਰਾਨ ਫ਼ਾਜ਼ਿਲਕਾ ਵਿਚ ਪਈ ਭਾਰੀ ਬਾਰਸ਼ ਕਾਰਨ ਨਵੀਂ ਅਨਾਜ ਮੰਡੀ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਨਾਲ-ਨਾਲ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਸਮਾਜਸੇਵੀ ਕਰਨ ਗਿਲਹੋਤਰਾ ਨਵੀਂ ਅਨਾਜ ਮੰਡੀ ਵਿਖੇ ਪਹੁੰਚੇ। ਉਨ੍ਹਾਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਚਦੇਵਾ ਗੋਲਡੀ, ਸਕੱਤਰ ਅਮਨ ਅੱਬੂ ਕਵਾਤੜਾ ਸਮੇਤ ਹੋਰ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਹੋਏ ਨੁਕਸਾਨ ਦੀ ਵਿਸਤਰਿਤ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਹੋਏ ਨੁਕਸਾਨ ਲਈ ਪ੍ਰਬੰਧਾਂ ਦੀ ਘਾਟ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਕਾਫ਼ੀ ਪੁਰਾਣੀ ਹੈ ਅਤੇ ਇਸ ਦਾ ਪੱਧਰ ਸ਼ਹਿਰ ਨਾਲੋਂ ਕਰੀਬ ਚਾਰ ਫੁੱਟ ਹੇਠਾਂ ਹੈ। ਬਾਰਸ਼ ਦੌਰਾਨ ਮੰਡੀ ਵਿਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਗੋਲਡੀ ਸਚਦੇਵਾ ਨੇ ਇਹ ਵੀ ਦੱਸਿਆ ਕਿ ਆੜ੍ਹਤੀਆਂ ਨੇ ਆਪਣੇ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਨਿੱਜੀ ਫੜ ਤਿਆਰ ਕਰਵਾਏ ਸਨ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਮੀਂਹ ਤੋਂ ਬਚਾਇਆ ਜਾ ਸਕੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨਿੱਜੀ ਫੜਾਂ ਵਿਚ ਕਿਸਾਨਾਂ ਦੀ ਫ਼ਸਲ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਚਿੱਤ ਪ੍ਰਬੰਧ ਕੀਤੇ ਜਾਂਦੇ, ਤਾਂ ਇਸ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਸਮਾਜਸੇਵੀ ਕਰਨ ਗਿਲਹੋਤਰਾ ਨੇ ਮੌਕੇ ’ਤੇ ਮੌਜੂਦ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਇਸ ਗੰਭੀਰ ਸਮੱਸਿਆ ਨੂੰ ਜਲਦੀ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਸਬੰਧਿਤ ਪੱਧਰ ’ਤੇ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਜੰਪਸ਼ਨ ਕਾਨਵੈਂਟ ਸਕੂਲ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੀਤਾ ਉਪਰਾਲਾ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ : ਸੁਧੀਰ ਭਾਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।