15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਿਲਕ ਰਾਜ ਪੁੱਤਰ ਅਨੰਦ ਪ੍ਰਕਾਸ਼ ਵਾਸੀ ਖੂਈ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਸਤੰਬਰ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਹੀਰਾਂਵਾਲੀ ਤੋਂ ਪਿੰਡ ਖੂਈ ਖੇੜਾ ਨੂੰ ਜਾ ਰਿਹਾ ਸੀ ਤਾਂ ਪਿੰਡ ਖੂਈ ਖੇੜਾ ਸੇਮ-ਨਾਲ਼ੇ ਕੋਲ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਦੇ ਕਾਰਨ ਮੰਗਤ ਰਾਮ ਪੁੱਤਰ ਗੁੱਦੜ ਸਿੰਘ, ਰਾਜੂ ਪੁੱਤਰ ਮੰਗਤ ਰਾਮ, ਬਲਜੀਤ ਕੌਰ ਪਤਨੀ ਰਾਜੂ, ਸੰਦੀਪ ਸਿੰਘ ਪੁੱਤਰ ਮੰਗਤ ਰਾਮ, ਗੁਰਵਿੰਦਰ ਕੌਰ ਪਤਨੀ ਸੰਦੀਪ ਸਿੰਘ ਤੇ ਸੁਖਵਿੰਦਰ ਸਿੰਘ ਵਾਸੀ ਖੂਈ ਖੇੜਾ ਨੇ ਉਸ ਨੂੰ ਰਸਤੇ ਵਿਚ ਰੋਕ ਕੇ ਕੁੱਟਮਾਰ ਕੀਤੀ, ਗਾਲ਼ੀ-ਗਲੋਚ ਕੀਤਾ ਤੇ ਧਮਕੀਆਂ ਦਿੱਤੀਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਡਾ. ਸੁਹਾਨੀ ਡੋਡਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਟੇਟ ਐਵਾਰਡੀ ਗੁਰਪ੍ਰੀਤ ਸਿੰਘ 6 ਸਾਲਾਂ ਤੋਂ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਕਰ ਰਿਹਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।