16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰੇਤ ਦੇ ਖੱਡੇ ਫੱਤੂ ਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਆਉਂਦੇ ਇਕ ਵਿਅਕਤੀ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਹਰਬੰਸ ਸਿੰਘ ਵਾਸੀ ਢੰਡੀ ਖ਼ੁਰਦ ਨੂੰ ਸ਼ੱਕ ਦੇ ਬਿਨਾਅ ’ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਰੇਤ ਦੇ ਖੱਡੇ ਫੱਤੂ ਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਆਉਂਦੇ ਇਕ ਵਿਅਕਤੀ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਹਰਬੰਸ ਸਿੰਘ ਵਾਸੀ ਢੰਡੀ ਖ਼ੁਰਦ ਨੂੰ ਸ਼ੱਕ ਦੇ ਬਿਨਾਅ ’ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹਮਲਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਘਰ ’ਚ ਵੜ ਕੇ ਚਾਕੂ ਨਾਲ ਹਮਲਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਖੇਰਾ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 9 ਅਕਤੂਬਰ ਨੂੰ ਬਿੰਨਟੂ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਸੁਖੇਰਾ ਬੋਦਲਾ ਚਾਕੂ ਲੈ ਕੇ ਉਨ੍ਹਾਂ ਦੇ ਘਰ ਵੜ ਗਿਆ ਤੇ ਉਸ ’ਤੇ ਵਾਰ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਲ ਸੂਆ ਢਾਣੀ ਗੁਮਾਨੀ ਵਾਲਾ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਦੀ ਗੱਡੀ ਵੇਖ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਸਤਨਾਮ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨੂੰ ਕਾਬੂ ਕਰਕੇ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਈਸ ਡਰੱਗ ਸਮੇਤ ਇਕ ਔਰਤ ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਆਈਸ ਡਰੱਗ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਬੱਸ ਅੱਡਾ ਚੱਕ ਸੁਹੇਲੇ ਵਾਲਾ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਔਰਤ ਸੀਮਿੰਟ ਦੀ ਥੜ੍ਹੀ ’ਤੇ ਬੈਠੀ ਲਿਫ਼ਾਫ਼ੇ ਵਿਚ ਕੁੱਝ ਫਰੋਲ ਰਹੀ ਸੀ ਜੋ ਪੁਲਿਸ ਨੂੰ ਵੇਖ ਕੇ ਖਿਸਕਣ ਲੱਗੀ। ਪੁਲਿਸ ਨੇ ਪ੍ਰਵੀਨ ਰਾਣੀ ਪਤਨੀ ਜਸਵਿੰਦਰ ਸਿੰਘ ਵਾਸੀ ਘੱਟਿਆ ਵਾਲਾ ਬੋਦਲਾ (ਹਾਲ ਮਕਾਨ ਹਰੀ ਗੁਰਦੇਵ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ) ਨੂੰ ਕਾਬੂ ਕਰ ਕੇ ਉਸ ਕੋਲੋਂ 29 ਗਰਾਮ ਆਈਸ ਡਰੱਗ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣਾ ਬੱਸ ਅੱਡਾ ਫਲਾਈ ਓਵਰ ਦੇ ਥੱਲੇ ਗਸ਼ਤ ਕਰ ਰਹੀ ਸੀ ਤਾਂ ਇਕ ਲੜਕਾ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਵਿਕਰਾਂਤ ਪੁੱਤਰ ਰਾਜਨਾਥ ਵਾਸੀ ਜੰਮੂ ਬਸਤੀ ਜਲਾਲਾਬਾਦ ਦੱਸਿਆ। ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਵਲੋਂ ਬਾਧਾ ਨਾਕਾ ’ਤੇ ਇਕ ਕਾਲੇ ਰੰਗ ਦੀ ਫਾਰਚੂਨਰ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਤਲਾਸ਼ੀ ਦੌਰਾਨ ਵਿਪਨਜੀਤ ਸਿੰਘ ਪੁੱਤਰ ਜੰਗਬੀਰ ਸਿੰਘ ਵਾਸੀ ਕੋਠਾ ਲੁਕਮਨਪੁਰਾ ਕੋਲੋਂ 1 ਗਰਾਮ 20 ਮਿਲੀਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਰਕੁੱਟ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਮਾਰਕੁੱਟ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਮਲੇਸ਼ ਰਾਣੀ ਪਤਨੀ ਸੁਰਿੰਦਰ ਕੁਮਾਰ ਵਾਸੀ ਟਾਹਲੀ ਵਾਲਾ ਬੋਦਲਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਘਰ ਬਾਹਰ ਪਾਣੀ ਦੀ ਟੈਂਕੀ ਭਰਨ ਲਈ ਲਾਈ ਪਾਈਪ ਕੋਲ ਸੀ ਤਾਂ ਰਣਜੀਤ ਸਿੰਘ ਉਰਫ਼ ਫ਼ੌਜੀ ਪੁੱਤਰ ਸੰਤ ਸਿੰਘ, ਸੁਨੀਲ ਕੁਮਾਰ ਵਾਸੀ ਟਾਹਲੀ ਵਾਲਾ ਬੋਦਲਾਂ, ਇਸ਼ਰੀ, ਰਾਜੂ ਦੀ ਘਰਵਾਲੀ, ਸੰਦੀਪ ਪੁੱਤਰ ਨੱਥਾ ਰਾਮ, ਬਲਜੀਤ ਸਿੰਘ ਪੁੱਤਰ ਅਵਤਾਰ ਸਿੰਘ, ਜਸਵਿੰਦਰ ਸਿੰਘ ਪੁੱਤਰ ਬੱਘਾ ਰਾਮ ਵਾਸੀ ਕਮਾਲ ਵਾਲਾ ਆਦਿ ਨੇ ਆਪਣੀ ਕਾਰ ਦਾ ਟਾਇਰ ਪਾਈਪ ’ਤੇ ਚੜ੍ਹਾ ਦਿੱਤਾ ਤੇ ਵਿਰੋਧ ਕਰਨ ’ਤੇ ਉਸ ਦੀ ਅਤੇ ਉਸ ਦੀ ਮਾਤਾ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਕਾਬੂ ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ, ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ ’ਤੇ ਆਉਂਦੇ 2 ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗੇ ਤੇ ਡਿਗ ਪਏ। ਮੋਟਰਸਾਈਕਲ ਚਾਲਕ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ ਜਿਸ ’ਤੇ ਪੁਲਿਸ ਨੇ ਸ਼ੁਭਮ ਕੁਮਾਰ ਪੁੱਤਰ ਸਿਕੰਦਰ ਕੁਮਾਰ ਤੇ ਮਨੋਜ ਕੁਮਾਰ ਉਰਫ਼ ਕਾਕੂ ਪੁੱਤਰ ਸਿਕੰਦਰ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ, ਨਿਰਵਾਣਾ ਰੋਡ, ਬਠਿੰਡਾ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ 6 ਗਰਾਮ ਹੈਰੋਇਨ, 1,62,000 ਰੁਪਏ ਡਰੱਗ ਮਨੀ ਤੇ ਮੋਟਰਸਾਈਕਲ ਬਰਾਮਦ ਹੋਣ ’ਤੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਭੇਦਭਰੀ ਹਾਲਾਤ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਡੀ.ਏ.ਵੀ. ਹਰੀਪੁਰਾ ਸਕੂਲ ਦੇ ਖਿਡਾਰੀਆਂ ਦੀ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਚੜ੍ਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।