ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸੂਬਾ ਪੱਧਰ ’ਤੇ ਜਿੱਤਿਆ ਕਾਂਸੀ ਦਾ ਤਗਮਾ
ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਵੀ ਮਿਲੀ ਹੈ।
ਅਜੀਤ ਡੈਸਕ
17-10-2026