17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਕੋਲਡ ਚੇਨ ਹੈਂਡਲਰਾਂ ਨੂੰ ਵਿਸ਼ੇਸ਼ ਸਿਖਲਾਈ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਜ਼ਿਲ੍ਹੇ ਦੇ ਸਾਰੇ ਕੋਲਡ ਚੇਨ ਹੈਂਡਲਰਾਂ ਲਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਮੌਕੇ ਡਾ.ਪੰਕਜ ਚੌਹਾਨ, ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਸਰਬਜੀਤ ਸਿੰਘ ਸੀ.ਸੀ.ਟੀ., ਕ੍ਰਿਸ਼ਨ ਕੁਮਾਰ ਸੀ.ਸੀ.ਟੀ. ਖੁਸ਼ਦੀਪ ਸਿੰਘ ਅਤੇ ਸ਼ਵੇਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਵੈਕਸੀਨ ਦੇ ਰੱਖ-ਰਖਾਅ ਤੇ ਦੇਖਭਾਲ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੋਲਡ ਚੇਨ ਦਾ ਸਹੀ ਰੱਖ-ਰਖਾਅ ਬਹੁਤ ਜ਼ਰੂਰੀ ਹੈ। ਵੈਕਸੀਨ ਨੂੰ ਨਿਰਧਾਰਿਤ ਤਾਪਮਾਨ 2 ਤੋਂ 8 ਡਿਗਰੀ ਸੈਲਸੀਅਸ ’ਤੇ ਰੱਖਣਾ ਯਕੀਨੀ ਬਣਾਉਣਾ ਕੋਲਡ ਚੇਨ ਹੈਂਡਲਰਾਂ ਦੀ ਮੁੱਖ ਜ਼ਿੰਮੇਵਾਰੀ ਹੈ ਤਾਂ ਜੋ ਟੀਕਿਆਂ ਦੀ ਪ੍ਰਭਾਵਸ਼ੀਲਤਾ ਬਣੀ ਰਹੇ। ਸਰਬਜੀਤ ਸਿੰਘ, ਕ੍ਰਿਸ਼ਨ ਕੁਮਾਰ ਅਤੇ ਖੁਸ਼ਦੀਪ ਸਿੰਘ ਨੇ ਸਿਖਲਾਈ ਦੌਰਾਨ ਕੋਲਡ ਚੇਨ ਹੈਂਡਲਰਾਂ ਨੂੰ ਆਈ.ਐੱਲ.ਆਰ., ਡੀਪ ਫਰੀਜ਼ਰ, ਵਾਕ-ਇਨ ਕੂਲਰ, ਵੋਲਟੇਜ ਸਟੈਬੀਲਾਈਜ਼ਰ ਤੇ ਈ-ਵਿਨ ਪੋਰਟਲ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਤਾਪਮਾਨ ਚਾਰਟ ਭਰਨ ਤੇ ਵੈਕਸੀਨ ਦੇ ਸਟਾਰਕ ਦੀ ਐਂਟਰੀ ਕਰਨ ਸੰਬੰਧੀ ਵੀ ਵਿਸ਼ੇਸ਼ ਸਿਖਲਾਈ ਦਿੱਤੀ ਗਈ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ, ਹੈਰੋਇਨ ਸਮੇਤ 4 ਕਾਬੂ ਅਗਲੀ ਖ਼ਬਰ ਵੂਸ਼ੂ ਦੇ ਮੈਦਾਨ ’ਚ ਇੰਪੀਰੀਅਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।