ਵਿਧਾਇਕ ਗੋਲਡੀ ਕੰਬੋਜ ਨੇ ਪਿੰਡ ਬੱਲੂਆਣਾ ਵਿਖੇ ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ’ਤੇ ਨਵੇਂ ਬਣੇ ਪਬਲਿਕ ਸ਼ੈੱਡ ਦਾ ਕੀਤਾ ਉਦਘਾਟਨ
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ) ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਬੱਲੂਆਣਾ ਵਿਖੇ ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਤੇ ਨਵੇਂ ਬਣੇ ਪਬਲਿਕ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗੋਲਡੀ ਕੰਬੋਜ ਨੇ ਕਮੇਟੀ ਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਵਧੀਆ ਸੌਗਾਤ ਦਿੱਤੀ ਹੈ ਤੇ ਉਨ੍ਹਾਂ ਦੀ ਲੰਬੇ ਸਮੇਂ ਦੀ ਮੰਗ ਵੀ ਪੂਰੀ ਹੋਈ ਹੈ।
ਅਜੀਤ ਡੈਸਕ
20-10-2026