20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕਾਂ ਤੇ ਮੰਤਰੀਆਂ ਦੇ ਘਿਰਾਉ ਲਈ ਰਵਾਨਾ ਹੋਏ ਵਰਕਰ

ਅਬੋਹਰ, 19 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਨਾਲ ਸਬੰਧਿਤ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਭਰ ਵਿਚ ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਲਾਹਨਤ ਪੱਤਰ ਸੌਂਪਣ ਦੇ ਪ੍ਰੋਗਰਾਮ ਤਹਿਤ ਅਬੋਹਰ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਵਰਕਰ ਫ਼ਾਜ਼ਿਲਕਾ ਲਈ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਫ਼ੌਜੀ, ਸੇਵਾਦਾਰ ਸਵਰਨਜੀਤ ਸਿੰਘ, ਸ਼ੇਰ ਸਿੰਘ ਤੇ ਹੋਰ ਆਗੂਆਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਘਰ ਦੇ ਬਾਹਰ ਵੀ ਧਰਨਾ ਦੇਣ ਤੇ ਲਾਹਨਤ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਗਿਆ।

ਅਜੀਤ ਡੈਸਕ 20-10-2026
ਅਬੋਹਰ, 19 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਨਾਲ ਸਬੰਧਿਤ ਕਮੇਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਭਰ ਵਿਚ ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਲਾਹਨਤ ਪੱਤਰ ਸੌਂਪਣ ਦੇ ਪ੍ਰੋਗਰਾਮ ਤਹਿਤ ਅਬੋਹਰ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਵਰਕਰ ਫ਼ਾਜ਼ਿਲਕਾ ਲਈ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਫ਼ੌਜੀ, ਸੇਵਾਦਾਰ ਸਵਰਨਜੀਤ ਸਿੰਘ, ਸ਼ੇਰ ਸਿੰਘ ਤੇ ਹੋਰ ਆਗੂਆਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਘਰ ਦੇ ਬਾਹਰ ਵੀ ਧਰਨਾ ਦੇਣ ਤੇ ਲਾਹਨਤ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਗਿਆ। ਅਬੋਹਰ ਤੋਂ ਰਵਾਨਾ ਹੋਏ ਵਰਕਰਾਂ ਨੇ ਕਿਹਾ ਕਿ ਉਹ ਜਥੇਬੰਦੀ ਦੇ ਸੱਦੇ ’ਤੇ ਫ਼ਾਜ਼ਿਲਕਾ ਵਿਖੇ ਹੋਣ ਵਾਲੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਮਰਥਨ ਦੇਣਗੇ।
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਅਗਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ’ਚ ਦੁਤਾਰਾ ਵਾਲੀ ਸਕੂਲ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।