20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕ ਸਵਨਾ ਵਲੋਂ ‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ) ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਸਮੂਹ ਅਹੁਦੇਦਾਰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ) ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਸਮੂਹ ਅਹੁਦੇਦਾਰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਨੂੰ ਐੱਸ.ਸੀ. ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਨੂੰ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਨੂੰ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਵਰਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਨੂੰ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਨੂੰ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਆਸਿਫ਼ਵਾਲਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਵਿਧਾਇਕ ਦੇ ਪਿਤਾ ਖਜ਼ਾਨ ਸਿੰਘ ਤੇ ਧਰਮ-ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਕਸਬਾ ਸ਼ੇਰਪੁਰ ਦਾ ਸਰਬਪੱਖੀ ਵਿਕਾਸ ਕਰਕੇ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਪੰਡੋਰੀ ਅਗਲੀ ਖ਼ਬਰ ਵਿਧਾਇਕਾਂ ਤੇ ਮੰਤਰੀਆਂ ਦੇ ਘਿਰਾਉ ਲਈ ਰਵਾਨਾ ਹੋਏ ਵਰਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।