21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਿਮਨਾਸਟਿਕ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਸਿਤਾਰਿਆਂ ਦੀ ਚਮਕ

ਅਬੋਹਰ, 20 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਨੰਨੇ ਖਿਡਾਰੀਆਂ ਨੇ ਬਲਾਕ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨ ਖੇੜਾ ਵਿਖੇ ਕਰਵਾਏ ਗਏ ਅੰਡਰ-11 ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ 5 ਸਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦੀਆਂ ਉਪਲਬਧੀਆਂ ਵਿਚ ਇੱਕ ਹੋਰ ਸੁਨਹਿਰੀ ਅਧਿਆਏ ਜੋੜ ਦਿੱਤਾ ਹੈ।

ਅਜੀਤ ਡੈਸਕ 21-10-2026
ਅਬੋਹਰ, 20 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਨੰਨੇ ਖਿਡਾਰੀਆਂ ਨੇ ਬਲਾਕ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨ ਖੇੜਾ ਵਿਖੇ ਕਰਵਾਏ ਗਏ ਅੰਡਰ-11 ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ 5 ਸਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦੀਆਂ ਉਪਲਬਧੀਆਂ ਵਿਚ ਇੱਕ ਹੋਰ ਸੁਨਹਿਰੀ ਅਧਿਆਏ ਜੋੜ ਦਿੱਤਾ ਹੈ। ਲੜਕਿਆਂ ਦੇ ਵਰਗ ਵਿਚ ਹਸਰਤ, ਸਮਰ, ਭਵਿਸ਼, ਦਿਵਿਆਂਸ਼ ਅਤੇ ਰਣਜੋਤ ਨੇ ਸੋਨ ਤਗਮੇ ਜਿੱਤ ਕੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉੱਥੇ ਹੀ, ਲੜਕੀਆਂ ਦੇ ਵਰਗ ਵਿਚ ਕਿੰਜਲ ਅਤੇ ਦਿਵਿਆਂਸ਼ੀ ਨੇ ਚਾਂਦੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਇਕਾਗਰਤਾ ਅਤੇ ਅਨੁਸ਼ਾਸਨ ਪੈਦਾ ਕਰਦੀਆਂ ਹਨ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਹਮੇਸ਼ਾ ਵਚਨਬੱਧ ਹੈ। ਇਸ ਮੁਕਾਬਲੇ ਦੌਰਾਨ ਖਿਡਾਰੀਆਂ ਦੇ ਨਾਲ ਸਪੋਰਟਸ ਐੱਚ.ਓ.ਡੀ. ਅਨੰਦ ਬਿਸ਼ਨੋਈ ਵੀ ਮੌਜੂਦ ਸਨ। ਸਕੂਲ ਪ੍ਰਬੰਧਕਾਂ ਨੇ ਸਮੂਹ ਜੇਤੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਪਾਣੀ ਦੀ ਟੈਂਕੀ ’ਤੇ ਚੜ੍ਹੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ ’ਚ ਕੀਤਾ ਪ੍ਰਦਰਸ਼ਨ, ਕਿਹਾ-ਮਨਜ਼ੂਰਸ਼ੁਦਾ ਕਿਸਮ ਦੇ... ਅਗਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ’ਚ ਮੱਲਿਆ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।