21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦਾਜ ਲਈ ਕੁੱਟਮਾਰ ਕਰਨ ਦੇ ਮਾਮਲੇ ’ਚ ਪਤਨੀ ਦੇ ਬਿਆਨਾਂ ਤਹਿਤ ਪਤੀ ਨਾਮਜ਼ਦ

ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਮੂਲ ਤੌਰ ’ਤੇ ਮਾਡਲ ਟਾਊਨ ਵਾਸੀ ਅਤੇ ਸੁੰਦਰ ਨਗਰੀ ਵਿਚ ਵਿਆਹੀ ਨੌਜਵਾਨ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਜਾਂਚ ਪੜਤਾਲ ਉਪਰੰਤ ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪੀੜਤ ਲੜਕੀ ਦੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਉਕਤ ਮਾਮਲੇ ਵਿਚ ਨਾਮਜ਼ਦ ਵਿਅਕਤੀ ਹਾਲੇ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ।

ਪੁਲਿਸ ਵਲੋਂ ਮਾਮਲੇ ਵਿਚ ਨਾਮਜ਼ਦ ਰੋਹਿਤ ਮੋਂਗਾ 21-10-2026
ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਮੂਲ ਤੌਰ ’ਤੇ ਮਾਡਲ ਟਾਊਨ ਵਾਸੀ ਅਤੇ ਸੁੰਦਰ ਨਗਰੀ ਵਿਚ ਵਿਆਹੀ ਨੌਜਵਾਨ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਜਾਂਚ ਪੜਤਾਲ ਉਪਰੰਤ ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪੀੜਤ ਲੜਕੀ ਦੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਉਕਤ ਮਾਮਲੇ ਵਿਚ ਨਾਮਜ਼ਦ ਵਿਅਕਤੀ ਹਾਲੇ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਆਪਣੀ ਦਰਖਾਸਤ ਸਣੇ ਵੀਡੀਓ ਸਬੂਤ ਵੀ ਪੇਸ਼ ਕੀਤੇ ਸਨ। ਜਿਸ ਤਹਿਤ ਦੋਨਾਂ ਧਿਰਾਂ ਦੀ ਸੁਣਵਾਈ ਉਪਰੰਤ ਪੁਲਿਸ ਨੇ ਉਕਤ ਮਾਮਲੇ ਵਿਚ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪਤੀ ਨੂੰ ਦਾਜ ਦੇ ਲਈ ਕੁੱਟਮਾਰ ਕਰਨ ਦੇ ਮਾਮਲੇ ਲਈ ਨਾਮਜ਼ਦ ਕੀਤਾ ਹੈ। ਥਾਣਾ ਸਿਟੀ-1 ਦੇ ਮੁਖੀ ਮਨਿੰਦਰ ਸਿੰਘ ਦੇ ਅਨੁਸਾਰ ਮਾਡਲ ਟਾਊਨ ਗਲੀ ਨੰਬਰ 8 ਵਾਸੀ ਆਈਨਾ ਨੇ ਆਪਣੇ ਪਤੀ ਰੋਹਿਤ ਮੋਂਗਾ ਸਣੇ ਸਹੁਰਾ ਪਰਿਵਾਰ ’ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ। ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਥਾਣਾ ਸਿਟੀ 1 ਪੁਲਿਸ ਨੇ ਸੁੰਦਰ ਨਗਰੀ ਵਾਸੀ ਕਥਿਤ ਦੋਸ਼ੀ ਰੋਹਿਤ ਮੋਂਗਾ ਦੇ ਖ਼ਿਲਾਫ਼ ਥਾਣਾ ਸਿਟੀ 1 ਵਿਚ ਧਾਰਾ 316(2), 85 ਅਤੇ ਦਹੇਜ ਰੋਕੂ ਅਧਿਨਿਯਮ ਦੀ ਧਾਰਾ 4 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼ੇਰ ਸਿੰਘ ਭੁੱਲਰ ਨੇ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਦਿੜ੍ਹਬਾ ਧਰਨੇ ’ਤੇ ਜਾ ਰਹੇ ਈ.ਟੀ.ਟੀ. ਸਾਥੀਆਂ ਨੂੰ ਬਡਰੁੱਖਾਂ ਵਿਖੇ ਰੋਕਣ ਦੀ ਯੂਨੀਅਨ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।