ਜਾਗਰੂਕਤਾ ਸੈਸ਼ਨ ਕਰਵਾਇਆ
ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਆਧਾਰਸ਼ਿਲਾ ਸਕੂਲ ਵਿਖੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਕੁਦਰਤੀ ਆਫ਼ਤ ਪ੍ਰਬੰਧਨ ਤੇ ਪ੍ਰਾਇਮਰੀ ਇਲਾਜ (ਫਰਸਟ ਏਡ)’ ਵਪਾਰਕ ਵਿਸ਼ੇ ’ਤੇ ਇਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੌਰਾਨ ਰਾਸ਼ਟਰੀ ਆਫ਼ਤ ਪ੍ਰਤੀਕਰਮ ਬਲ ਬਠਿੰਡਾ ਦੀ ਟੀਮ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਦੀਆਂ ਸਥਿਤੀਆਂ ਵਿਚ ਸੁਰੱਖਿਅਤ ਰਹਿਣ ਅਤੇ ਦੂਜਿਆਂ ਦੀ ਮਦਦ ਕਰਨ ਦੇ ਵਿਵਹਾਰਿਕ ਤਰੀਕੇ ਸਮਝਾਏ।
ਅਜੀਤ ਡੈਸਕ
23-10-2026