23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੇਡੀਐਂਟ ਪਬਲਿਕ ਸਕੂਲ ਦੇ ਤਾਈਕਵਾਂਡੋ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਾਈਕਵਾਂਡੋ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਕਮਲ ਕੰਬੋਜ ਨੇ ਅੰਡਰ-14 ਲੜਕੀਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ ਜਦਕਿ ਧਰਮਵੀਰ ਸਿੰਘ ਨੇ ਅੰਡਰ-17 ਲੜਕਿਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 23-10-2026
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਾਈਕਵਾਂਡੋ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਕਮਲ ਕੰਬੋਜ ਨੇ ਅੰਡਰ-14 ਲੜਕੀਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ ਜਦਕਿ ਧਰਮਵੀਰ ਸਿੰਘ ਨੇ ਅੰਡਰ-17 ਲੜਕਿਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੀ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਸਕੂਲ ਦੀ ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ। ਇਸ ਮੌਕੇ ਤਾਈਕਵਾਂਡੋ ਕੋਚ ਅਮਨਦੀਪ ਸਿੰਘ ਦੀ ਰਹਿਨੁਮਾਈ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਵਲੋਂ ਦੋਵਾਂ ਖਿਡਾਰੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ 19 ਮੈਂਬਰੀ ਕਮੇਟੀ ਗਠਿਤ ਦਿਲਕਰਨ ਰਤਨਪੁਰਾ ਪ੍ਰਧਾਨ... ਅਗਲੀ ਖ਼ਬਰ ਰੋਟਰੀ ਕਲੱਬ ਅਬੋਹਰ ਮਿਡ ਟਾਊਨ ਨੂੰ ਮਿਲਿਆ ‘ਹੈਲਥ ਚੈਂਪੀਅਨ ਐਵਾਰਡ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।