23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ 19 ਮੈਂਬਰੀ ਕਮੇਟੀ ਗਠਿਤ ਦਿਲਕਰਨ ਰਤਨਪੁਰਾ ਪ੍ਰਧਾਨ ਚੁਣੇ ਗਏ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ. ਆਰ.

ਐੱਮ.ਆਰ. ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਕਾਲਜ ਕਮੇਟੀ ਦੀ ਚੋਣ ਕਰਨ ਤੋਂ ਬਾਅਦ ਜਥੇਬੰਦੀ ਦੇ ਆਗੂ ਅਤੇ ਨਵੇਂ ਚੁਣੇ ਗਏ ਅਹੁਦੇਦਾਰ। ਅਜੀਤ ਤਸਵੀਰ 23-10-2026
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ 19 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਭਵਿੱਖ ਤੇ ਸੰਗਠਿਤ ਹੋਣ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਖ਼ਤਮ ਕਰਨ ਤੇ ਆਪਣੇ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਅਜਿਹੇ ਮਾਹੌਲ ਵਿਚ ਨੌਜਵਾਨ ਅਤੇ ਵਿਦਿਆਰਥੀ ਅੰਦੋਲਨ ਕੇਂਦਰ ਸਰਕਾਰ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਰੋਜ਼ਗਾਰ ਤੇ ਸਿੱਖਿਆ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਅਜਿਹੇ ਸਮੇਂ ਵਿਚ ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਸੰਗਠਿਤ ਹੋਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਜ਼ਿਲ੍ਹਾ ਆਗੂਆਂ ਦਿਲਕਰਨ ਰਤਨਪੁਰਾ, ਪ੍ਰਵੀਨ ਝੋਕ ਅਤੇ ਜਸਵਿੰਦਰ ਲਾਧੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਸਰਕਾਰੀ ਵਿੱਦਿਅਕ ਅਦਾਰੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਅਦਾਰਿਆਂ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਪੈਣਾ ਪਵੇਗਾ। ਚੋਣ ਦੌਰਾਨ ਦਿਲਕਰਨ ਰਤਨਪੁਰਾ ਨੂੰ ਕਾਲਜ ਕਮੇਟੀ ਦਾ ਪ੍ਰਧਾਨ, ਜਸਵਿੰਦਰ ਲਾਧੂਕਾ ਨੂੰ ਮੀਤ ਪ੍ਰਧਾਨ, ਪ੍ਰਵੀਨ ਝੋਕ ਨੂੰ ਸਕੱਤਰ, ਰਮਨਦੀਪ ਕੌਰ ਤੇ ਸੰਜਨਾ ਫ਼ਾਜ਼ਿਲਕਾ ਨੂੰ ਖ਼ਜ਼ਾਨਚੀ ਅਤੇ ਸੰਜਨਾ ਘੂਰੀ ਤੇ ਗੁਰਖਿਆਲ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ ਜਦਕਿ ਹੋਰ ਵਿਦਿਆਰਥੀਆਂ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।
ਪਿਛਲੀ ਖ਼ਬਰ 7 ਵੀਂ ਵਿਸ਼ਾਲ ਧਵਜ ਯਾਤਰਾ ’ਚ ਸੰਦੀਪ ਸਿੰਘ ਭੱਟੀ ਸਾਥੀਆਂ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਤਾਈਕਵਾਂਡੋ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।