23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੈਨਵੇ ਕਾਲਜ ਵਿਖੇ ਚਾਰ ਦਿਨਾਂ ਜ਼ੋਨਲ ਯੂਥ ਫ਼ੈਸਟੀਵਲ ਸ਼ੁਰੂ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇਂ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਯੂਨੀਵਰਸਿਟੀ ਦਾ 67ਵਾਂ ਚਾਰ ਦਿਨਾਂ ਜ਼ੋਨਲ ਫ਼ੈਸਟੀਵਲ ਸ਼ੁਰੂ ਹੋ ਗਿਆ ਹੈ। ਇਸ ਫ਼ੈਸਟੀਵਲ ਦੀ ਸ਼ੁਰੂਆਤ ਸਮਾਰੋਹ ਦੇ ਮੁੱਖ ਮਹਿਮਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸੁਰੇਸ਼ ਕੁਮਾਰ ਸ਼ਰਮਾ ਵਲੋਂ ਕੀਤੀ ਗਈ।

ਅਜੀਤ ਡੈਸਕ 23-10-2026
ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇਂ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਯੂਨੀਵਰਸਿਟੀ ਦਾ 67ਵਾਂ ਚਾਰ ਦਿਨਾਂ ਜ਼ੋਨਲ ਫ਼ੈਸਟੀਵਲ ਸ਼ੁਰੂ ਹੋ ਗਿਆ ਹੈ। ਇਸ ਫ਼ੈਸਟੀਵਲ ਦੀ ਸ਼ੁਰੂਆਤ ਸਮਾਰੋਹ ਦੇ ਮੁੱਖ ਮਹਿਮਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸੁਰੇਸ਼ ਕੁਮਾਰ ਸ਼ਰਮਾ ਵਲੋਂ ਕੀਤੀ ਗਈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਆਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸ਼ਬਦ ਸਰਸਵਤੀ ਵੰਦਨਾ ਨਾਲ ਹੋਈ। ਸਮਾਰੋਹ ਦੇ ਪਹਿਲੇ ਦਿਨ ਸ਼ਬਦ ਗਾਇਣ, ਗ਼ਜ਼ਲ, ਰੰਗੋਲੀ, ਪੋਸਟਰ ਮੁਕਾਬਲੇ ਸਮੇਤ ਕੁੱਲ 25 ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਕੌਰ, ਪ੍ਰਿੰਸੀਪਲ ਰਾਜੇਸ਼ ਮਹਾਜਨ, ਨੇਹਾ ਸਚਦੇਵਾ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਧੱਬਾ-ਬਲਜਿੰਦਰ ਸਿੰਘ ਵੈਰੜ ਅਗਲੀ ਖ਼ਬਰ 7 ਵੀਂ ਵਿਸ਼ਾਲ ਧਵਜ ਯਾਤਰਾ ’ਚ ਸੰਦੀਪ ਸਿੰਘ ਭੱਟੀ ਸਾਥੀਆਂ ਸਮੇਤ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।